Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
-ਡਿਪਟੀ ਕਮਿਸ਼ਨਰ ਫਾਜਿ਼ਲਕਾ ਨੇ ਪਿੰਡ ਸ਼ਲੇਮ ਸ਼ਾਹ ਵਿੱਚ ਬਣੀ ਸਰਕਾਰੀ ਗਊਸਾਲਾ ਦਾ ਕੀਤਾ ਦੌਰਾ, ਗਊਆਂ ਦੀ ਦੇਖਭਾਲ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ
- 97 Views
- kakkar.news
- November 26, 2023
- Punjab
-ਡਿਪਟੀ ਕਮਿਸ਼ਨਰ ਫਾਜਿ਼ਲਕਾ ਨੇ ਪਿੰਡ ਸ਼ਲੇਮ ਸ਼ਾਹ ਵਿੱਚ ਬਣੀ ਸਰਕਾਰੀ ਗਊਸਾਲਾ ਦਾ ਕੀਤਾ ਦੌਰਾ, ਗਊਆਂ ਦੀ ਦੇਖਭਾਲ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ
ਪਰਿਵਾਰ ਸਮੇਤ ਗਊਆਂ ਨੂੰ ਚਾਰਾ ਕੀਤਾ ਦਾਨ
—ਕਿਹਾ, ਠੰਡ ਵਿਚ ਗਊਆਂ ਦੀ ਦੇਖਭਾਲ ਸਹੀ ਤਰੀਕੇ ਨਾਲ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ
ਫਾਜਿ਼ਲਕਾ 26 ਨਵੰਬਰ 2023 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੈਤਵਾਰ ਨੂੰ ਫਾਜਿ਼ਲਕਾ ਦੇ ਪਿੰਡ ਸ਼ਲੇਮ ਸ਼ਾਹ ਵਿਚ ਬਣੀ ਸਰਕਾਰੀ ਗਊਸਾ਼ਲਾ ਦਾ ਅਚਾਨਕ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਆਪਣੇ ਪਰਿਵਾਰ ਸਮੇਤ ਜਿੱਥੇ ਗਊਆਂ ਨੂੰ ਚਾਰਾਂ ਦਾਨ ਕਰਕੇ ਗਊ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਉੱਥੇ ਹੀ ਗਊਸ਼ਾਲਾ ਵਿੱਚ ਗਊਆਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਵਿੱਚ ਗਊਆਂ ਦੇ ਰੱਖ ਰਖਾਵ ਲਈ ਬਣ ਰਹੇ ਸ਼ੈੱਡਾਂ ਅਤੇ ਹੋਰ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨਾਂ ਗਾਂਵਾਂ ਦੀ ਰਹੀ ਸਾਂਭ ਸੰਭਾਲ ਸਬੰਧੀ ਪੂਰੀ ਜਾਣਕਾਰੀ ਲਈ ਤੇ ਕਿਹਾ ਕਿ ਗਾਂਵਾਂ ਦੀ ਦੇਖਭਾਲ ਵਿਚ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਠੰਡ ਵਿਚ ਗਾਂਵਾਂ ਦੀ ਦੇਖਭਾਲ ਵਿਚ ਵਿਸੇਸ਼ ਖਿਆਲ ਰੱਖਿਆ ਜਾਵੇ।
ਉਨ੍ਹਾਂ ਗਊਸ਼ਾਲਾ ਵਿੱਚ ਹੋਣ ਵਾਲੇ ਹੋਰ ਕੰਮਾਂ ਦੀ ਸੂਚੀ ਵੀ ਉਨ੍ਹਾਂ ਦੇ ਦਫ਼ਤਰ ਨੂੰ ਭੇਜਣ ਲਈ ਕਿਹਾ ਤਾਂ ਜ਼ੋ ਇਹ ਕੰਮ ਛੇਤੀ ਕਰਵਾਏ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਸ਼ਰਦੀਆਂ ਵਿਚ ਗਾਂਵਾਂ ਦੇ ਇਲਾਜ ਦੀ ਜ਼ੇਕਰ ਕੋਈ ਜਰੂਰਤ ਹੋਵੇ ਤਾਂ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜਦੋਂ ਵੀ ਟੀਕਾਕਰਨ ਕਰਵਾਉਣ ਦਾ ਸਮਾਂ ਹੋਵੇ ਤਾਂ ਇੰਨ੍ਹਾਂ ਗਾਂਵਾਂ ਦਾ ਟੀਕਾਕਰਨ ਜਰੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਸਹਾਰਾ ਜਾਨਵਰਾਂ ਨੂੰ ਗਊਸ਼ਾਲਾ ਵਿਚ ਲਿਆਂਦਾ ਜਾਵੇ ਤਾਂ ਜ਼ੋ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ ਅਤੇ ਇਹ ਬੇਸਹਾਰਾ ਜਾਨਵਰਾਂ ਨੂੰ ਰਹਿਣ ਲਈ ਸੁਰੱਖਿਤ ਠਹਿਰ ਮਿਲ ਸਕੇ।
Categories

Recent Posts


- October 15, 2025