Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਯੁਵਕ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ -ਡੀ ਸੀ
- kakkar.news
- November 27, 2023
- Punjab
ਯੁਵਕ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਮੰਗ -ਡੀ ਸੀ
ਫਾਜਿਲਕਾ 27 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 5 ਦਸੰਬਰ 2023 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ‘ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਕਲੱਬਾਂ ਵੱਲੋਂ ਇਹ ਅਰਜ਼ੀਆਂ ਡੀ.ਸੀ ਕੰਪਲੈਕਸ ਕਮਰਾ ਨੰ 505 ਏ ਬਲਾਕ ਚੌਥੀ ਮੰਜਿਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਦੇ ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਦੀ ਹੋਰ ਜਾਣਕਾਰੀ ਲਈ ਸ੍ਰੀ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨਾਲ ਮੋਬਾਇਲ ਨੰਬਰ 9463842362,8837534434 ਤੇ ਸੰਪਰਕ ਕੀਤਾ ਜਾ ਸਕਦਾ ਹੈ
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026