ਫ਼ਿਰੋਜ਼ਪੁਰ ਵਿਖੇ ਗੱਡੀ ਚ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਫਾਈਨਾਂਸਰ ਤੇ ਚਲਾਇਆ ਗਈਆਂ ਗੋਲੀਆਂ
- 189 Views
- kakkar.news
- November 28, 2023
- Crime Punjab
ਫ਼ਿਰੋਜ਼ਪੁਰ ਵਿਖੇ ਗੱਡੀ ਚ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਫਾਈਨਾਂਸਰ ਤੇ ਚਲਾਇਆ ਗਈਆਂ ਗੋਲੀਆਂ
ਫ਼ਿਰੋਜ਼ਪੁਰ 28 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਫ਼ਿਰੋਜ਼ਪੁਰ ਸ਼ਹਿਰ ‘ਚ ਫਾਈਨਾਂਸਰ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਹਰਿਆਣਾ ਨੰਬਰ ਸਕਾਰਪੀਓ ਗੱਡੀ ਵਿੱਚ ਸਵਾਰ 3/4 ਅਣਪਛਾਤੇ ਵਿਅਕਤੀਆਂ ਨੇ ਸ਼ਹਿਰ ਦੇ ਇੱਕ ਨੌਜਵਾਨ ਫਾਈਨਾਂਸਰ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਈਨਾਂਸਰ ਦੀ ਪਛਾਣ ਸੁਖਦੇਵ ਉਰਫ ਜੋਨੀ ਅਬਰੋਲ ਵਜੋਂ ਹੋਈ ਹੈ, ਜਿਸ ਦੇ ਮੋਢੇ ‘ਤੇ ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਿਟੀ ਫਿਰੋਜ਼ਪੁਰ ਸੁਰਿੰਦਰ ਬਾਂਸਲ ਅਤੇ ਐਸਐਚਓ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਪੁਲੀਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਫਾਈਨਾਂਸਰ ਸੁਖਦੇਵ ਉਰਫ਼ ਜੋਨੀ ਅਬਰੋਲ ਨੇ ਦੱਸਿਆ ਕਿ ਬੀਤੀ ਰਾਤ ਉਹ ਬਾਬਾ ਸ਼ੇਰ ਸ਼ਾਹ ਵਲੀ ਦਰਗਾਹ ’ਤੇ ਮੱਥਾ ਟੇਕ ਕੇ ਸ਼ਾਂਤੀ ਨਗਰ ਵੱਲ ਆ ਰਿਹਾ ਸੀ ਤਾਂ ਉਸ ਦਾ ਪਿੱਛਾ ਕੀਤਾ ਗਿਆ।
ਉਸ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲੀਸ ਵੱਲੋਂ ਜ਼ਖ਼ਮੀ ਫਾਇਨਾਂਸਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਦਾ ਪਤਾ ਲਾਇਆ ਜਾ ਰਿਹਾ ਹੈ।

