2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ -ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ _ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ
- kakkar.news
- November 28, 2023
- Punjab
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ਤੇ ਬੈਠਣਗੇ ਬੀਐਲਓ-ਜਿਲ਼੍ਹਾ ਚੋਣ ਅਫ਼ਸਰ -ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ _ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ
ਫਾਜਿ਼ਲਕਾ, 28 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਕੁੱਲ 829 ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਵਿਧਾਨ ਸਭਾ ਚੋਣ ਹਲਕਾ 79-ਜਲਾਲਾਬਾਦ ਦੇ 251, 80-ਫਾਜ਼ਿਲਕਾ ਦੇ 212, 81-ਅਬੋਹਰ ਦੇ 177 ਅਤੇ 82-ਬੱਲੂਆਣਾ ਦੇ 189 ਪੋਲਿੰਗ ਬੂਥਾਂ ਤੇ ਬੀ.ਐੱਲ.ਓਜ਼ ਬੈਠਣਗੇ। ਆਮ ਜਨਤਾ ਇਨ੍ਹਾਂ ਬੂਥਾਂ ਤੇ ਬੈਠੇ ਹੋਏ ਬੀ.ਐੱਲ.ਓਜ ਤੋਂ ਆਪਣੇ ਨਵੇਂ ਵੋਟਰ ਕਾਰਡ, ਪੁਰਾਣੇ ਵੋਟਰ ਕਾਰਡਾਂ ਵਿੱਚ ਸੋਧ, ਵੋਟ ਕਟਵਾਉਣ, ਵੋਟ ਸ਼ਿਫਟ ਕਰਵਾਉਣ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾ ਸਕਦੇ ਹਨ।
ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਪੈਸ਼ਲ ਕੈਂਪ ਮਿਤੀ: 02-12-2023 (ਸਨੀਵਾਰ) ਅਤੇ ਮਿਤੀ 03-12-2023 (ਐਤਵਾਰ) ਨੂੰ ਫਾਜ਼ਿਲਕਾ ਦੇ ਸਮੂਹ ਪੋਲਿੰਗ ਬੂਥਾਂ ਤੇ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿੱਚ ਬੀ.ਐਲ.ਓਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪੋਲਿੰਗ ਬੂਥਾਂ ਤੇ ਬੈਠਣਗੇ। ਇਹਨਾਂ ਕੈਂਪਾਂ ਵਿੱਚ ਆਮ ਲੋਕ ਫਾਰਮ ਨੰ. 6 (ਨਵੀਂ ਵੋਟ ਬਨਾਉਣ ਲਈ), ਫਾਰਮ ਨੰ. 6ਏ (ਐਨ.ਆਰ.ਆਈ. ਵੋਟਰਜ਼ ਲਈ), ਫਾਰਮ ਨੰ. 6ਬੀ (ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ), ਫਾਰਮ ਨੰ: 7 (ਵੋਟ ਕਟਵਾਉਣ ਲਈ) ਅਤੇ ਫਾਰਮ ਨੰ: 8 (ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ) ਬੀ.ਐਲ.ਓਜ ਕੋਲ ਫਾਰਮ ਭਰ ਸਕਦੇ ਹਨ। ਇਹ ਸਾਰੇ ਫਾਰਮ ਆਨਲਾਈਨ ਸਾਈਟ ਤੇ ਭਰੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026
ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
- September 17, 2026