ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ
- 77 Views
- kakkar.news
- November 29, 2023
- Punjab
ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ
ਫ਼ਿਰੋਜ਼ਪੁਰ, 29 ਨਵੰਬਰ 2023 (ਅਨੁਜ ਕੱਕੜ ਟੀਨੂੰ)
ਵੱਖ-ਵੱਖ ਵਿਭਾਗਾਂ ਦੇ ਵਿਕਾਸ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਪਏ ਕੇਸਾਂ/ਅਰਜੀਆਂ ਦਾ ਨਿਪਟਾਰਾ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ, ਸਿਹਤ ਵਿਭਾਗ ਦੀਆਂ ਵੱਖ ਵੱਖ ਸਕੀਮਾਂ, ਨਸ਼ਾ ਛੁਡਾਊ ਕੇਂਦਰਾ ਅਤੇ ਆਮ ਆਦਮੀ ਕਲੀਨਿਕਾ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਨ੍ਹਾਂ ਵਾਟਰ ਸਪਲਾਈ ਵਿਭਾਗ ਨਾਲ ਸਬੰਧਿਤ ਪਿੰਡਾਂ ਵਿਚ ਸਾਫ ਪਾਣੀ ਦੀ ਸਪਲਾਈ ਅਤੇ ਸਵੱਛ ਭਾਰਤ ਮਿਸ਼ਨ, ਪੇਂਡੂ ਤੇ ਵਿਕਾਸ ਵਿਭਾਗ ਦੇ ਮਨਰੇਗਾ ਦੇ ਕੰਮਾਂ, ਸਥਾਨਕ ਸਰਕਾਰਾਂ ਵਿਭਾਗ ਦੇ ਸ਼ਹਿਰ ਵਿਚ ਸਾਫ-ਸਫਾਈ, ਸੜਕਾਂ ਦੀ ਰਿਪੇਅਰ, ਲਾਈਟਾਂ ਆਦਿ ਦੇ ਕੰਮਾਂ, ਸਮਾਜਿਕ ਸੁਰੱਖਿਆ ਵਿਭਾਗ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਕੰਮਾਂ, ਜਲ ਸਰੋਤ ਵਿਭਾਗ ਦੇ ਨਹਿਰਾਂ ਦੀ ਸਾਫ-ਸਫਾਈ ਆਦਿ ਕੰਮਾਂ, ਸਿੱਖਿਆ ਵਿਭਾਗ ਦੇ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਵਿਕਾਸ ਕਾਰਜਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ। ਉਨ੍ਹਾਂ ਦੇ ਜ਼ਿਲ੍ਹੇ ਅੰਦਰ ਵਿਕਾਸ ਦੇ ਕੰਮਾਂ ਨੂੰ ਲੈ ਕੇ ਹੋਣ ਵਾਲੇ ਅਗਾਊਂ ਪ੍ਰਾਜੈਕਟਾਂ ਅਤੇ ਪੂਰੇ ਹੋ ਚੁੱਕੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆ ਨੂੰ ਆਪੋ-ਆਪਣੇ ਵਿਭਾਗਾਂ ਵਿਚ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਉਚਿਤ ਸਮੇਂ ਤੇ ਮੁਹੱਈਆ ਕਰਵਾਉਣ ਲਈ ਕਿਹਾ ਅਤੇ ਨਾਲ ਹੀ ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਨਿਧੀ ਕੁਮਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੁਣ ਕਮਾਰ, ਐਸਡੀਐਮ ਫਿਰੋਜ਼ਪੁਰ ਸ. ਗੁਰਮੰਦਰ ਸਿੰਘ, ਐਸਡੀਐਮ ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ (ਜ.) ਸ੍ਰੀ ਸੂਰਜ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਚਮਕੌਰ ਸਿੰਘ ਸਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024