ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕੀਤੇ ਕਾਬੂ
- 169 Views
- kakkar.news
- December 1, 2023
- Crime Punjab
ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕੀਤੇ ਕਾਬੂ
ਫਿਰੋਜ਼ਪੁਰ 1 ਦਸੰਬਰ 2023 (ਅਨੁਜ ਕੱਕੜ ਟੀਨੂੰ)
ਐਸ ਐਸ ਪੀ ਫਿਰੋਜ਼ਪੁਰ ਦੀਪਕ ਹਿਲੇਰੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲਾ ਫ਼ਿਰੋਜ਼ਪੁਰ ਦੀ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਇਲਾਕਿਆਂ ‘ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ 2 ਵਿਅਕਤੀਆਂ ਨੂੰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਲਖਵਿੰਦਰ ਸਿੰਘ ਦੀ ਅਗਵਾਈ ‘ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਜਦੋਂ ਥਾਣਾ ਮੱਖੂ ਦੀ ਪੁਲਸ ਗੋਦਾਮਾਂ ਦੇ ਨਜ਼ਦੀਕ ਪਹੁੰਚੀ ਤਾਂ ਪੁਲਸ ਪਾਰਟੀ ਨੇ ਉਥੇ ਇਕ ਸ਼ੱਕੀ ਨੌਜਵਾਨ ਨੂੰ ਖੜ੍ਹਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਪੁੱਛਗਿੱਛ ਕੀਤੀ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਹਾਰੂਨ ਉਰਫ਼ ਹਰਨਾ ਪੁੱਤਰ ਬਲਕਾਰ ਦੱਸਿਆ, ਜਿਸ ਦੀ ਤਲਾਸ਼ੀ ਦੌਰਾਨ 40 ਗ੍ਰਾਮ ਹੈਰੋਇਨ ਬਰਾਮਦ ਹੋਈ।
ਐੱਸ.ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਸਹਾਇਕ ਐਸ.ਐਚ.ਓ ਬਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਮਮਦੋਟ ਦੀ ਪੁਲਿਸ ਪਾਰਟੀ ਪਿੰਡ ਰਹੀਮ ਦੇ ਉਤਾੜ ਵਿਖੇ ਨਹਿਰੀ ਪੁਲ ਨੇੜੇ ਪੁੱਜੀ ਤਾਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਨਿਸ਼ਾਨ ਸਿੰਘ ਨਾਮੀ ਵਿਅਕਤੀ ਨਸ਼ੇ ‘ਚ ਸੀ,ਜੋ ਕਿ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਉਹ ਨਸ਼ੇ ਵਾਲੀਆਂ ਗੋਲੀਆਂ ਵੇਚਣ ਲਈ ਆਪਣੇ ਘਰ ਤੋਂ ਮਮਦੋਟ ਸ਼ਹਿਰ ਵੱਲ ਆ ਰਿਹਾ ਸੀ ਤਾਂ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ ਅਤੇ ਜਦੋਂ ਪੁਲਸ ਨੇ ਉਕਤ ਨਾਮੀ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 270 ਨਸ਼ੀਲੀਆਂ ਗੋਲੀਆਂ ਅਤੇ 25,500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024