ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਵੱਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਨੂੰ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
- 104 Views
- kakkar.news
- December 2, 2023
- Punjab
ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਵੱਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਨੂੰ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫਿਰੋਜ਼ਪੁਰ 2 ਦਸੰਬਰ 2023 (ਅਨੁਜ ਕੱਕੜ ਟੀਨੂੰ)
ਕਮਿਸ਼ਨਰ ਫਿਰੋਜ਼ਪੁਰ ਡਵੀਜਨ ਸ੍ਰੀ. ਅਰੁਣ ਸੇਖੜੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾ ਹੇਠ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ‘ਤੇ ਚੱਲ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਡਾ. ਨਿਧੀ ਕੁਮਾਰ ਬਾਮਬਾ ਅਤੇ ਵਧੀਕ ਡਿਪਟੀ ਕਮਿਸ਼ਨਰ ਮੋਗਾ ਜਗਵਿੰਦਰ ਸਿੰਘ ਅਤੇ ਸ਼੍ਰੀ ਚਾਂਦ ਪ੍ਰਕਾਸ਼, ਚੋਣ ਤਹਿਸੀਲਦਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨਰ ਸ੍ਰੀ. ਅਰੁਣ ਸੇਖੜੀ ਨੇ ਦੱਸਿਆ ਕਿ ਯੋਗਤਾ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 9 ਦਸੰਬਰ 2023 ਤੱਕ ਚੱਲੇਗਾ। ਉਨ੍ਹਾਂ ਬੂਥ ਲੈਵਲ ਅਫਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਸ਼ਿਕਾਇਤ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਸ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੋਟਾਂ ਸਬੰਧੀ ਜੋ ਵੀ ਫਾਰਮ ਭਰੇ ਜਾਣ ਸੁਧਾਈ ਦੇ ਦੌਰਾਨ ਫਾਰਮਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ ਤੇ ਰਿਪੋਰਟਾਂ ਵੀ ਸਮੇਂ ਸਿਰ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਸਮੂਹ ਈ.ਆਰ.ਓਜ਼ ਨੂੰ 18-19 ਸਾਲ ਦੇ ਨੌਜਵਾਨਾਂ ਦੀ ਵੱਧ ਤੋ ਵੱਧ ਰਜਿਸਟ੍ਰੇਸ਼ਨ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨ ਵੋਟਰਾਂ, ਖਾਸ ਕਰਕੇ ਜੋ 1 ਜਨਵਰੀ 2024 ਨੂੰ 18 ਸਾਲ ਦੇ ਹੋ ਜਾਣਗੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ। ਕਮਿਸ਼ਨਰ ਫਿਰੋਜ਼ਪੁਰ ਡਵੀਜਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਕਮਿਸ਼ਨਰ ਫਿਰੋਜ਼ਪੁਰ ਡਵੀਜਨ ਸ੍ਰੀ. ਅਰੁਣ ਸੇਖੜੀ ਨੇ ਸਪੈਸ਼ਲ ਕੈਂਪ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੇ ਕੰਟੋਨਮੈਂਟ ਬੋਰਡ ਦਫਤਰ ਸਮੇਤ ਜ਼ਿਲ੍ਹੇ ਦੇ ਕਈ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਬੂਥਾਂ ਦੀ ਸਾਫ ਸਫਾਈ ਆਦਿ ਬਾਰੇ ਆਪਣੀ ਸਹਿਮਤੀ ਜਤਾਈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫਸਰ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ। ਉਨ੍ਹਾਂ ਬੂਥ ਲੈਵਲ ਅਫਸਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਲੋਕ ਪੋਲਿੰਗ ਬੂਥਾਂ ਤੇ ਆਪਣੀ ਵੋਟ ਬਣਾਉਣ ਜਾਂ ਸੋਧ ਆਦਿ ਕਰਵਾਉਣ ਲਈ ਆਉਣ ਉਨ੍ਹਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਤੋਂ ਲੈ ਕੇ ਹਰ ਕਾਰਜ ਵਿੱਚ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਕੋਈ ਵੀ ਜ਼ਿਲ੍ਹਾ ਵਾਸੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਜ ਅਤੇ ਕੱਲ੍ਹ ਨੂੰ ਜ਼ਿਲ੍ਹੇ ਵਿੱਚ ਲੱਗਣ ਵਾਲੇ ਪੋਲਿੰਗ ਬੂਥਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼, ਚੋਣ ਤਹਿਸੀਲਦਾਰ ਬਲਵਿੰਦਰ ਸਿੰਘ ਤੋਂ ਇਲਾਵਾ ਇਲੈਕਸ਼ਨ ਦਫ਼ਤਰ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

