ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਨੂੰ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਨ ਤੇ ਇਸਤੇ 350 ਫੁੱਟ ਲੰਬਾ ਤਿਰੰਗਾ ਲਹਿਰਾਉਣ ਲਈ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਤੋਂ ਮਿਲਿਆ ਸਰਟੀਫਿਕੇਟ
- 138 Views
- kakkar.news
- December 4, 2023
- Articles Punjab Sports
ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਰਾਮਚੰਦਰ ਨੂੰ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਨ ਤੇ ਇਸਤੇ 350 ਫੁੱਟ ਲੰਬਾ ਤਿਰੰਗਾ ਲਹਿਰਾਉਣ ਲਈ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਤੋਂ ਮਿਲਿਆ ਸਰਟੀਫਿਕੇਟ
ਫਾਜਿਲ਼ਕਾ, 4 ਦਸੰਬਰ 2023 (ਅਨੁਜ ਕੱਕੜ ਟੀਨੂੰ)
ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਜਿਸਨੇ ਦੱਖਣੀ ਅਫਰੀਕਾ ਦੀ ਸਭ ਤੋਂ ਉਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਸੀ, ਨੂੰ ਹੁਣ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਤੋਂ ਸਰਟੀਫਿਕੇਟ ਪ੍ਰਾਪਤ ਹੋਇਆ ਹੈ। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਨੌਜਵਾਨ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਇਹ ਸਰਟੀਫਿਕੇਟ ਉਸਨੂੰ ਭੇਂਟ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰਾਂ ਦੇ ਸਾਹਸੀ ਨੌਜਵਾਨਾਂ ਦੇ ਕਾਰਨਾਮੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਬਣਦੇ ਹਨ।
ਜਿਕਰਯੋਗ ਹੈ ਕਿ ਇਸ ਚੋਟੀ ਦੀ ਉੱਚਾਈ 5895 ਮੀਟਰ ਹੈ ਤੇ ਰਾਮਚੰਦਰ ਨੇ ਮੱਧ ਪ੍ਰਦੇਸ਼ ਦੇ ਇਕ ਹੋਰ ਸਾਥੀ ਨਾਲ ਮਿਲ ਕੇ ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਇਸ ਚੋਟੀ ਨੂੰ ਸਰ ਕਰਕੇ ਇੱਥੇ 350 ਫੁੱਟ ਲੰਬਾ ਤਿਰੰਗਾ ਲਹਿਰਾਇਆ ਸੀ। ਉਹ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਅਭਿਆਨ ਸਫਲਤਾ ਨਾਲ ਪੂਰੇ ਕਰ ਚੁੱਕਾ ਹੈ।
ਮਾਇਨਸ 15 ਤੋਂ 20 ਡਿਗਰੀ ਤਾਪਮਾਨ ਅਤੇ ਤੇਜ਼ ਤੁਫਾਨ ਦੌਰਾਨ ਵੀ ਰਾਮਚੰਦਰ ਨੇ ਆਪਣਾ ਹੌਂਸਲਾ ਨਹੀਂ ਡਿੱਗਣ ਦਿੱਤਾ ਭਾਵੇਂ ਕਿ ਠੰਡ ਕਾਰਨ ਉਸਨੂੰ ਉਲਟੀਆਂ ਲੱਗ ਗਈਆਂ ਪਰ ਉਸਨੇ ਹੌਂਸਲੇ ਨਾਲ ਆਪਣਾ ਅਭਿਆਨ ਜਾਰੀ ਰੱਖਿਆ ਅਤੇ 26 ਜਨਵਰੀ 2023 ਦੇ ਸਵੇਰ 9:30 ਵਜੋਂ ਉੁਸ ਨੇ 19341 ਫੁੱਟ ਉੱਚੀ ਅਫਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰ ਲਈ ਸੀ।



- October 15, 2025