ਬੱਲੂਆਣਾ ਹਲਕੇ ਵਿਚ 800 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
- 78 Views
- kakkar.news
- December 4, 2023
- Punjab
ਬੱਲੂਆਣਾ ਹਲਕੇ ਵਿਚ 800 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ—ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜਿ਼ਲਕਾ, 4 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸ਼ੇਰਵੜ੍ਹ ਵਿਖੇ ਜਨ ਸੁਣਵਾਈ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 800 ਕਰੋੜ ਰੁਪਏ ਤੋਂ ਵੱਧ ਦੇ ਕੰਮ ਵਿਧਾਨ ਸਭਾ ਹਲਕਾ ਬੱਲੂਆਣਾ ਵਿਚ ਕਰਵਾਏ ਜਾ ਰਹੇ ਹਨ।ਉਨ੍ਹਾਂ ਨੇ ਇਸ ਮੌਕੇ ਖਾਸ ਤੌਰ ਤੇ ਦੱਸਿਆ ਕਿ ਪਿੰਡ ਸ਼ੇਰ ਗੜ੍ਹ ਵਿਚ ਹੀ 1 ਕਰੋੜ 41 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਪਿੰਡ ਪੱਤਰੇਵਾਲਾ ਵਿਚ 578 ਕਰੋੜ ਰੁਪਏ ਨਾਲ ਸਰਫੇਸ ਵਾਟਰ ਤੇ ਅਧਾਰਤ ਮੈਗਾ ਵਾਟਰਵਰਕਸ ਬਣਾਇਆ ਜਾ ਰਿਹਾ ਹੈ। 80 ਕਰੋੜ ਰੁਪਏ ਪਿੰਡਾਂ ਵਿਚ ਪੀਣ ਦੇ ਪਾਣੀ ਦੀਆਂ ਪਾਈਪਾਂ ਪਾਉਣ ਤੇ ਖਰਚ ਕੀਤੇ ਜਾ ਰਹੇ ਹਨ। 15 ਕਰੋੜ ਰੁਪਏ ਨਾਲ ਪਿੰਡ ਸੁਖਚੈਨ ਵਿਚ ਸਰਕਾਰੀ ਕਾਲਜ ਦਾ ਨਿਰਮਾਣ ਆਖਰੀ ਪੜਾਅ ਵਿਚ ਹੈ। ਸਕੂਲਾਂ ਲਈ 21 ਕਰੋੜ ਰੁਪਏ ਪਿੱਛਲੇ ਡੇਢ ਸਾਲ ਵਿਚ ਹਲਕੇ ਵਿਚ ਖਰਚ ਕੀਤੇ ਗਏ ਹਨ। ਨਹਿਰਾਂ ਨੂੰ ਪੱਕਾ ਕਰਨ ਤੇ ਕਰੋੜਾ ਰੁਪਏ ਖਰਚ ਕੀਤੇ ਗਏ ਹਨ। ਪਿੰਡਾਂ ਦੇ ਵਿਕਾਸ ਲਈ ਵੀ 20 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਲਈ 26 ਖੇਡ ਮੈਦਾਨ ਵੀ ਬਣਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਬੱਲੂਆਣਾ ਤੋਂ ਵੀ ਧਾਰਮਿਕ ਸਥਾਨਾਂ ਲਈ ਬੱਸਾਂ ਜਾਣਗੀਆਂ। ਇਸ ਮੌਕੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਧਰਮਵੀਰ ਗੋਦਾਰਾ, ਦਵਿੰਦਰ ਭਾਂਬੂ ਸ਼ੇਰਗੜ੍ਹ, ਪਿੰਡ ਦੇ ਸਰਪੰਚ ਟੀਕੂ ਰਾਮ, ਅਮਰ ਯਾਦਵ, ਰਾਜੇਸ ਭਾਦੂ ਅਤੇ ਆਮ ਆਦਮੀ ਪਾਰਟੀ ਦੀ ਸਮੂਚੀ ਲੀਡਰਸਿ਼ਪ ਹਾਜਰ ਸੀ।

