ਰੇਲਵੇ ਵਲੋਂ ਡਾ: ਭੀਮ ਰਾਓ ਅੰਬੇਡਕਰ ਜੀ ਦਾ 68ਵਾਂ ਮਹਾਪਰਿਨਿਰਵਾਣ ਦਿਵਸ ਮੰਡਲ ਦਫ਼ਤਰ ਵਿਖੇ ਮਨਾਇਆ ਗਿਆ
- 66 Views
- kakkar.news
- December 6, 2023
- Punjab Railways
ਰੇਲਵੇ ਵਲੋਂ ਡਾ: ਭੀਮ ਰਾਓ ਅੰਬੇਡਕਰ ਜੀ ਦਾ 68ਵਾਂ ਮਹਾਪਰਿਨਿਰਵਾਣ ਦਿਵਸ ਮੰਡਲ ਦਫ਼ਤਰ ਵਿਖੇ ਮਨਾਇਆ ਗਿਆ
ਫਿਰੋਜ਼ਪੁਰ 06 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਅੱਜ 6 ਦਸੰਬਰ ਨੂੰ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਜੀ ਦਾ 68ਵਾਂ ਮਹਾਪਰਿਨਿਰਵਾਣ ਦਿਵਸ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿੱਚ ਮਨਾਇਆ ਗਿਆ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ 06 ਦਸੰਬਰ 1956 ਨੂੰ ਅਕਾਲ ਚਲਾਣਾ ਕਰ ਗਏ ਸਨ, ਜਿਸ ਨੂੰ ਹਰ ਸਾਲ ਮਹਾਪਰਿਨਿਰਵਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ (ਇਨਫਰਾ) ਸ੍ਰੀ ਰਾਜਿੰਦਰ ਕੁਮਾਰ ਕਾਲੜਾ ਅਤੇ ਵਧੀਕ ਡਵੀਜ਼ਨਲ ਰੇਲਵੇ ਮੈਨੇਜਰ (ਓ.ਪੀ.) ਸ੍ਰੀ ਯਸ਼ਵੀਰ ਸਿੰਘ ਗੁਲੇਰੀਆ ਅਤੇ ਸ੍ਰੀ ਬਲਬੀਰ ਸਿੰਘ ਸੀ.ਪੀ.ਐਮ. (ਗਤੀ ਸ਼ਕਤੀ) ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਵਧੀਕ ਡਵੀਜ਼ਨਲ ਰੇਲਵੇ ਮੈਨੇਜਰ ਨੇ ਇਸ ਮੌਕੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਆਜ਼ਾਦ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜ ਸੁਧਾਰਕ ਸਨ। ਭਾਰਤੀ ਸੰਵਿਧਾਨ ਦੇ ਨਿਰਮਾਣ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ, ਜਿਸ ਤਹਿਤ ਭਾਰਤ ਦੇ ਸਾਰੇ ਲੋਕਾਂ ਨੂੰ ਸਮਾਜਿਕ, ਆਰਥਿਕ, ਵਿਦਿਅਕ ਅਤੇ ਧਾਰਮਿਕ ਬਰਾਬਰੀ ਦੇ ਅਧਿਕਾਰ ਮਿਲੇ ਸਨ। ਇਸੇ ਲਈ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਅਤੇ ਆਧੁਨਿਕ ਭਾਰਤ ਦਾ ਨਿਰਮਾਤਾ ਵੀ ਕਿਹਾ ਜਾਂਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024