ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਸੀ.ਜੇ.ਐੱਮ—ਕਮ—ਸਕੱਤਰ ਮੈਡਮ ਏਕਤਾ ਉੱਪਲ ਵੱਲੋਂ ਸਬ ਡਵੀਜਨ, ਜ਼ੀਰਾ ਦਾ ਕੀਤਾ ਦੌਰਾ
- 84 Views
- kakkar.news
- December 7, 2023
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਸੀ.ਜੇ.ਐੱਮ—ਕਮ—ਸਕੱਤਰ ਮੈਡਮ ਏਕਤਾ ਉੱਪਲ ਵੱਲੋਂ ਸਬ ਡਵੀਜਨ, ਜ਼ੀਰਾ ਦਾ ਕੀਤਾ ਦੌਰਾ
ਫਿਰੋਜ਼ਪੁਰ 7 ਦਸੰਬਰ 2023 (ਅਨੁਜ ਕੱਕੜ ਟੀਨੂੰ)
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਸਬ ਡਵੀਜਨ ਜੁਡੀਸ਼ੀਅਲ ਕੋਰਟ ਕੰਪਲੈਕਸ, ਜ਼ੀਰਾ ਦਾ ਦੌਰਾ ਕੀਤਾ। ਇਸ ਦੌਰਾਨ ਸਬ ਡਵੀਜਨਲ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਪਰਵਿੰਦਰ ਕੌਰ ਅਤੇ ਜੁਡੀਸ਼ੀਅਲ ਅਫਸਰ ਮੌਜੂਦ ਸਨ। ਮੈਡਮ ਏਕਤਾ ਉੱਪਲ, ਸੀ.ਜੇ.ਐੱਮ—ਕਮ—ਸਕੱਤਰ ਸਾਹਿਬ ਜੀ ਦੀ ਪ੍ਰਧਾਨਗੀ ਹੇਠ ਸਬ ਡਵੀਜਨ, ਜੀਰਾ ਦੇ ਸਾਰੇ ਜੁਡੀਸ਼ੀਅਲ ਅਫਸਰਾਂ ਅਤੇ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਮਾਨਯੋਗ ਜੱਜ ਸਾਹਿਬ ਵੱਲੋਂ ਮਿਤੀ 09H12H2023 ਨੂੰ ਲੱਗਣ ਜਾ ਰਹੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਪੈਨਲ ਦੇ ਵਕੀਲ ਸਾਹਿਬਾਨਾਂ ਨੂੰ ਇਸ ਲੋਕ ਅਦਾਲਤਾਂ ਵਿੱਚ ਵੱਧ ਤੋਂ ਵੱਧ ਕੇਸ ਲਗਵਾਉਣ ਲਈ ਕਿਹਾ ਗਿਆ ਅਤੇ ਨਾਲ ਹੀ ਜੱਜ ਸਾਹਿਬ ਵੱਲੋਂ ਇਹਨਾਂ ਲੋਕ ਅਦਾਲਤਾਂ ਬਾਰੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕਰਨ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਮਾਨਯੋਗ ਜੱਜ ਸਾਹਿਬ ਵੱਲੋਂ ਸਬ ਡਵੀਜਨ ਵਿੱਚ ਸਥਿਤ ਫਰੰਟ ਆਫਿਸ ਦਾ ਵੀ ਦੌਰਾ ਕੀਤਾ ਗਿਆ ਅਤੇ ਫਰੰਟ ਆਫਿਸ ਦੀ ਕਾਰਜੁਗਾਰੀ ਦਾ ਜਾਇਜਾ ਲਿਆ ਗਿਆ। ਫਰੰਟ ਆਫਿਸ ਵਿੱਚ ਲੀਗਲ ਏਡ ਕੇਸ ਨਾਲ ਸਬੰਧਤ ਇੱਕ ਪਾਰਟੀ ਨਾਲ ਵੀ ਜੱਜ ਸਾਹਿਬ ਨੇ ਮੀਟਿੰਗ ਕੀਤੀ ਅਤੇ ਉਹਨਾਂ ਤੋਂ ਉਹਨਾਂ ਦੇ ਕੇਸ ਦੀ ਪੈਰਾਵਾਈ ਬਾਰੇ ਜਾਇਜਾ ਲਿਆ ਗਿਆ। ਫਰੰਟ ਆਫਿਸ ਵਿੱਚ ਤਾਇਨਾਤ ਪੈਰਾ ਲੀਗਲ ਵਲੰਟੀਅਰ ਨੂੰ ਵੀ ਜੱਜ ਸਾਹਿਬ ਵੱਲੋਂ ਹਦਾਇਤ ਕੀਤੀ ਗਈ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਲੋਕਾਂ ਅਤੇ ਆਮ ਜਨਤਾ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਲੋਕ ਅਦਾਲਤਾਂ ਬਾਰੇ ਜਾਗਰੂਕ ਕਰੇ।

