8 ਦਸੰਬਰ ਨੂੰ ਕੀਤੀ ਜਾਵੇਗੀ ਮੋਟਰਸਾਈਕਲ ਰੈਲੀ ਤੇ ਐੱਮ.ਐੱਲ.ਏਜ਼ ਦੀਆਂ ਕੋਠੀਆਂ ਦਾ ਘਿਰਾਓ
- 70 Views
- kakkar.news
- December 7, 2023
- Punjab
8 ਦਸੰਬਰ ਨੂੰ ਕੀਤੀ ਜਾਵੇਗੀ ਮੋਟਰਸਾਈਕਲ ਰੈਲੀ ਤੇ ਐੱਮ.ਐੱਲ.ਏਜ਼ ਦੀਆਂ ਕੋਠੀਆਂ ਦਾ ਘਿਰਾਓ
ਫਿਰੋਜ਼ਪੁਰ 7 ਦਸੰਬਰ 2023 (ਅਨੁਜ ਕੱਕੜ ਟੀਨੂੰ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ 30ਵੇਂ ਦਿਨ ਵੀ ਪੰਜਾਬ ਸਰਕਾਰ ਖਿਲਾਫ਼ ਖਜ਼ਾਨਾ ਦਫ਼ਤਰ ਅੱਗੇ ਰੈਲੀ ਕਰਕੇ ਪਿੱਟ ਸਿਆਪਾ ਕੀਤਾ ਗਿਆ। ਇਸ ਰੋਸ਼ ਮੁਜ਼ਾਹਰੇ ਨੂੰ ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਦੇ ਮੁਲਾਜ਼ਮਾਂ ਸੰਬੋਧਨ ਕਰਦਿਆਂ ਕਿਹਾ ਕਿ 8 ਨਵੰਬਰ 2023 ਤੋਂ ਲਗਾਤਾਰ ਚੱਲ ਰਿਹਾ ਧਰਨਾ ਅੱਜ 30ਵੇਂ ਦਿਨ ਦਾਖਲ ਹੋ ਗਿਆ ਹੈ, ਪਰ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਰਿਵਾਈਆ ਠੀਕ ਨਹੀ ਜਾਪਦਾ ਜਿਸ ਦੇ ਚੱਲਦਿਆ ਸਾਡੇ ਵੱਲੋਂ ਸਰਕਾਰ ਨਾਲ ਤਿੰਨ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਆਪਣੀਆਂ ਮੰਗਾਂ ਬਾਰੇ ਸਰਕਾਰ ਨੂੰ ਜਾਣੂੰ ਵੀ ਕਰਵਾਇਆ ਗਿਆ ਸੀ ਪਰ ਜਿਹੜੇ ਆਲਾ ਅਧਿਕਾਰੀ ਹਨ ਉਹ ਸਰਕਾਰ ਤੇ ਭਾਰੂ ਹੋਣ ਕਰਕੇ ਸਾਡੀਆਂ ਮੰਗਾਂ ਨਾਂ ਸਰਕਾਰ ਨੂੰ ਦੱਸਦੇ ਹਨ ਕਿ ਸਾਰੀਆਂ ਮੰਗਾਂ ਮੁਲਾਂਜ਼ਮਾਂ ਦੀਆਂ ਜਾਇਜ਼ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਆਪਣੀ ਵਾਗ ਡੋਰ ਆਲਾ ਆਧਿਕਾਰੀਆਂ ਦੇ ਹੱਥ ਵਿਚ ਫੜ੍ਹਾ ਰੱਖੀ ਹੈ ਜਿਸ ਕਰਕੇ ਪੰਜਾਬ ਸਰਕਾਰ ਦਾ ਆਉਣ ਵਾਲੇ ਦਿਨਾਂ ਵਿਚ ਬਹੁਤ ਵੱਡਾ ਨੁਕਸਾਨ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾ ਆਉਣ ਵਾਲੇ 2024 ਦੇ ਲੋਕ ਸਭਾ ਵਿਚ ਇਸ ਦਾ ਨਤੀਜਾ ਭੁੱਗਣਾ ਪਾਵੇਗਾ, ਇਸ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨਾ ਪਾਵੇਗਾ। ਉਨ੍ਹਾਂ ਕਿਹਾ ਕਿ 9 ਦਸੰਬਰ 2023 ਨੂੰ ਪੈਨਸ਼ਨ ਦੀ ਬਹਾਲੀ ਲਈ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਵੱਖ-ਵੱਖ ਯੂਨੀਅਨ ਦੇ ਜੱਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾ ‘ਚ ਵੱਡੀ ਪੱਥਰ ਰੈਲੀ ਵਿਚ ਸ਼ਾਮਲ ਹੋਣ ਲਈ ਉਤਸ਼ਾਹ ਪਾਈਆਂ ਜਾ ਰਿਹਾ ਹੈ ਤੇ ਇਸ ਰੈਲੀ ਵਿਚ ਵੱਡੇ ਇਕੱਠ ਹੋਣ ਦੀ ਆਸ ਹੈ ਜਿਸ ਨਾਲ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਮਜ਼ਬੂਰ ਹੋਣਾ ਪਾਵੇਗਾ, ਪਰ ਜੇਕਰ ਸਰਕਾਰ ਨੇ ਰੈਲੀ ਦੌਰਾਨ ਸਾਡੇ ਆਗੂ ਨਾਲ ਮੀਟਿੰਗ ਕਰਕੇ ਜਿਹੜਾ ਵਾਅਦਾ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਲ ਕਰਨ ਦਾ ਵਾਅਦਾ ਪੰਜਾਬ ਅੰਦਰ ਮੁੱਖ ਮੰਤਰੀ ਨੇ ਕੀਤਾ ਸੀ ਉਸ ਨੂੰ ਪੂਰਨ ਤੌਰ ਤੇ ਲਾਗੂ ਕਰਨ ਦਾ ਪੱਤਰ ਉਸ ਰੈਲੀ ਵਿਚ ਨਹੀ ਦਿੱਤਾ ਤਾਂ ਸਾਡੇ ਸਾਥੀਆਂ ਨੂੰ ਮਜ਼ਬੂਰ ਹੋ ਕੇ ਚੰਡੀਗੜ੍ਹ ਵੱਲ ਰੁੱਖ ਕਰਨਾ ਪਵੇਗਾ ਚਾਹੇ ਬੈਰੀਕੇਟ ਤੋੜਨੇ ਪੈ ਚਾਹੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਾਵੇ ਉਹ ਵੀ ਕਰਨ ਲਈ ਸਾਡੇ ਸਾਥੀ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਕਿ ਸਾਡੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਖਿਲਾਫ਼ ਬਹੁਤ ਜ਼ਿਆਦਾ ਰੋਸ਼ ਭਰ ਚੁੱਕਿਆ ਹੈ, ਕਿਉਕਿ 7 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਵੱਖਰੀਆਂ-ਵੱਖਰੀਆਂ ਜੱਥੇਬੰਦੀਆਂ ਨਾਲ ਮੀਟਿੰਗ ਰੱਖੀ ਗਈ ਸੀ ਉਸਨੂੰ ਕੈਸ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਜਾਂ ਤਾਂ ਮੁਲਾਜ਼ਮਾਂ ਨਾਲ ਗੱਲ ਕਰਨ ਤੋਂ ਭੱਜ ਰਹੀ ਹੈ ਜਾਂ ਫਿਰ ਉਨ੍ਹਾਂ ਕੋਲ ਮੁਲਾਜ਼ਮਾਂ ਲਈ ਕੋਈ ਜਵਾਬ ਨਹੀ ਹੈ, ਜਿਸ ਫਿਰੋਜ਼ਪੁਰ ਵਿਚੋਂ ਵੀ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦਾ ਇਕੱਠ ਰੈਲੀ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀਂ ਭੱਖਦੀਆਂ ਮੰਗਾਂ ਜਿਵੇ ਕਿ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024