ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 18 ਦਸੰਬਰ ਤੋਂ ਸ਼ੁਰੂ – ਹਾਂਡਾ
- 132 Views
- kakkar.news
- December 12, 2023
- Education Punjab
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 18 ਦਸੰਬਰ ਤੋਂ ਸ਼ੁਰੂ – ਹਾਂਡਾ
ਫ਼ਾਜ਼ਿਲਕਾ 12 ਦਸੰਬਰ 2023 (ਅਨੁਜ ਕੱਕੜ ਟੀਨੂੰ)
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ / ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਤੇਰ੍ਹਵਾਂ ਬੈਚ 18 ਦਸੰਬਰ ਨੂੰ ਡੇਅਰੀ ਸਿਖਲਾਈ ਕੇਂਦਰ ਅਬੁਲ ਖੁਰਾਣਾ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ, ਫਾਜ਼ਿਲਕਾ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਿਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅਨੁਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੁਮਿਤ ਨਾਲ ਮੋਬਾਈਲ ਨੰ: 95694-60200 ਤੇ ਸੰਪਰਕ ਕਰ ਸਕਦੇ ਹਨ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026