ਡੀ.ਐਸ.ਪੀ ਸੁਰਿੰਦਰ ਬਾਂਸਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕੀਤਾ ਗਿਆ ਗ੍ਰਿਫ਼ਤਾਰ
- 97 Views
- kakkar.news
- December 12, 2023
- Crime Punjab
ਡੀ.ਐਸ.ਪੀ ਸੁਰਿੰਦਰ ਬਾਂਸਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕੀਤਾ ਗਿਆ ਗ੍ਰਿਫ਼ਤਾਰ
ਫਿਰੋਜ਼ਪੁਰ 12 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਫਿਰੋਜ਼ਪੁਰ ਦੀ ਸਥਾਨਕ ਪੁਲਿਸ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰਿੰਦਰ ਬਾਂਸਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਤਿੰਨ ਮਹੀਨੇ ਪਹਿਲਾਂ, ਬਾਂਸਲ ਨੇ ਇੱਕ ਸਥਾਨਕ ਐਸਐਚਓ ਸਮੇਤ 10 ਪੁਲਿਸ ਮੁਲਾਜ਼ਮਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾ ਕੇ ਉਨ੍ਹਾਂ ‘ਤੇ ਡਰੱਗ ਮਾਫੀਆ ਨਾਲ ਸਬੰਧ ਰੱਖਣ ਅਤੇ ਸਰਹੱਦੀ ਜ਼ਿਲੇ ‘ਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਗਾਏ ਸਨ।
ਐਫਆਈਆਰ ਦੇ ਅਨੁਸਾਰ, ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਸਥਿਤ ਪਿੰਡ ਕੋਠੀ ਰਾਏ ਸਾਹਿਬ ਦਾ ਰਹਿਣ ਵਾਲਾ ਗੁਰਮੇਜ ਸਿੰਘ ਕਥਿਤ ਤੌਰ ‘ਤੇ ਸੁਰਿੰਦਰ ਬਾਂਸਲ ਲਈ ਏਜੰਟ ਵਜੋਂ ਕੰਮ ਕਰ ਰਿਹਾ ਸੀ। ਦੋਸ਼ ਹੈ ਕਿ ਗੁਰਮੇਜ ਬਾਂਸਲ ਦੀ ਤਰਫੋਂ ਰਿਸ਼ਵਤ ਲੈ ਰਿਹਾ ਸੀ। ਜਿਸ ਉੱਤੇ ਪਹਿਲਾਂ ਆਈਪੀਸੀ ਦੀ ਧਾਰਾ 420, 46, 467, 468 ਅਤੇ 741 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਜਾਂਚ ਦੌਰਾਨ ਡੀਐਸਪੀ ਨੇ ਉਸਨੂੰ ਬੇਕਸੂਰ ਕਰਾਰ ਦਿੱਤਾ ਸੀ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਬਾਂਸਲ ਨੇ ਆਪਣੇ ਏਜੰਟ ਰਾਹੀਂ 7 ਲੱਖ ਰੁਪਏ ਸਵੀਕਾਰ ਕੀਤੇ ਸਨ।
ਸੁਰਿੰਦਰ ਬਾਂਸਲ ਖ਼ਿਲਾਫ਼ 6 ਦਸੰਬਰ ਨੂੰ ਛਾਉਣੀ ਪੁਲੀਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 7 ਅਤੇ 7ਏ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਡੀਐਸਪੀ ਜਾਂਚ ਦੌਰਾਨ ਪੁਲੀਸ ਨੂੰ ਸਹਿਯੋਗ ਨਹੀਂ ਦੇ ਰਿਹਾ ਸੀ ਅਤੇ ਕਥਿਤ ਤੌਰ ’ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਐਸਪੀ (ਡੀ) ਰਣਧੀਰ ਕੁਮਾਰ ਨੇ ਉਸ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।


