Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਵੱਲੋਂ ਦਸ ਰੋਜ਼ਾ ਅੰਤਰਰਾਜੀ ਦੌਰਾ ਪ੍ਰੋਗਰਾਮ ਲਈ 24 ਨੌਜਵਾਨ ਲੜਕੇ ਲੜਕੀਆਂ ਦੀ ਟੀਮ ਰਵਾਨਾ
- 117 Views
- kakkar.news
- December 12, 2023
- Education Punjab Religious
ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਵੱਲੋਂ ਦਸ ਰੋਜ਼ਾ ਅੰਤਰਰਾਜੀ ਦੌਰਾ ਪ੍ਰੋਗਰਾਮ ਲਈ 24 ਨੌਜਵਾਨ ਲੜਕੇ ਲੜਕੀਆਂ ਦੀ ਟੀਮ ਰਵਾਨਾ
ਫਿਰੋਜ਼ਪੁਰ, 12 ਦਸੰਬਰ 2023 (ਅਨੁਜ ਕੱਕੜ ਟੀਨੂੰ)
ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਦੀ ਅਗਵਾਈ ਵਿੱਚ 12 ਦਸੰਬਰ ਤੋਂ 21 ਦਸੰਬਰ, 2023 ਤੱਕ ਫਿਰੋਜ਼ਪੁਰ ਤੋਂ ਹੈਦਰਾਬਾਦ/ਸਿਕੰਦਰਾਬਾਦ ਦੇ ਦਸ ਰੋਜ਼ਾ ਅੰਤਰਰਾਜੀ ਦੌਰਾ ਪ੍ਰੋਗਰਾਮ ਤੇ ਜਾਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ-ਵੱਖ ਯੁਵਕ ਸੇਵਾਵਾਂ ਕਲੱਬਾਂ ਦੇ 24 ਯੁਵਕ ਤੇ ਯੁਵਤੀਆਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਵਿਖੇ ਇਕੱਤਰ ਹੋਏ।
ਇਸ ਮੌਕੇ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰਾ ਪ੍ਰੋਗਰਾਮ ਵਿਭਾਗ ਵੱਲੋਂ ਹਰ ਸਾਲ ਲਗਾਏ ਜਾਂਦੇ ਹਨ ਅਤੇ ਦੌਰਾ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਦੌਰਾ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੇ ਸੂਬਿਆਂ ਦੇ ਸੱਭਿਆਚਾਰ ਅਤੇ ਸੰਸਕ੍ਰਿਤੀ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣਾ ਹੈ ਅਤੇ ਉਸ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ ਤਾਂ ਕਿ ਉਹਨਾਂ ਦੇ ਗਿਆਨ ਵਿੱਚ ਵਾਧਾ ਹੋ ਸਕੇ ਅਤੇ ਅਨੇਕਤਾ ਵਿੱਚ ਏਕਤਾ ਨਾਲ ਭਰਾਤਰੀ ਭਾਵ ਬਣਿਆ ਰਹੇ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾ ਪ੍ਰੋਗਰਾਮ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ ਵੱਖ ਯੂਥ ਕਲੱਬਾਂ ਦੇ ਮੈਂਬਰ ਹਿੱਸਾ ਲੈ ਰਹੇ ਹਨ। ਇਸ ਸਮੇਂ ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਜਸਬੀਰ ਕੌਰ, ਪਰਵਿੰਦਰ ਸਿੰਘ ਖੁੱਲਰ, ਜਸਪਾਲ ਭਟੇਜਾ, ਰਣਜੀਤ ਸਿੰਘ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Categories

Recent Posts
- October 15, 2025