ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
- 107 Views
- kakkar.news
- December 13, 2023
- Punjab
ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਫਿਰੋਜ਼ਪੁਰ, 13 ਦਸੰਬਰ 2023 (ਅਨੁਜ ਕੱਕੜ ਟੀਨੂੰ)
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰ ਆਪਣੀ ਵੋਟ ਪਾਉਣ ਲਈ ਈ.ਵੀ.ਐਮ ਅਤੇ ਵੀ.ਵੀ. ਪੀ.ਏ.ਟੀ. ਸਬੰਧੀ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ‘ਸਵੀਪ ਵੋਟਰ ਜਾਗਰੂਕਤਾ ਵੈਨ’ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਸ਼ੁਰੂ ਕੀਤੀਆਂ ਗਈਆਂ ਸਵੀਪ ਗਤੀਵਿਧੀਆਂ ਦਾ ਹਿੱਸਾ ਹੈ ਜੋ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪ ਲਾਈਨ-1950 ਅਤੇ ਈ.ਵੀ.ਐਮ ਅਤੇ ਵੀ.ਵੀ. ਪੀ.ਏ.ਟੀ. ਦੇ ਕੰਮਕਾਜ ਬਾਰੇ ਜਾਗਰੂਕ ਕਰੇਗੀ ਅਤੇ ਇਸਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਪੈਂਦੇ ਹਲਕਿਆਂ ਵਿਚ ਨਿਰਧਾਰਿਤ ਪਲਾਨ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਸੋਚ ਸਮਝ ਕੇ ਪਾਉਣ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ, ਚੋਣ ਕਾਨੂੰਗੋ ਗਗਨਦੀਪ ਕੌਰ, ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਲਖਵਿੰਦਰ ਸਿੰਘ, ਚਰਨਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024