ਮਨਿਸਟੀਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ
- 89 Views
- kakkar.news
- December 13, 2023
- Politics Punjab
ਮਨਿਸਟੀਰੀਅਲ ਕਾਮਿਆਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ
ਫਿਰੋਜ਼ਪੁਰ 13 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 35ਵੇਂ ਦਿਨ ਵੀ ਲਗਾਤਾਰ ਜਾਰੀ ਰੱਖੀ ਗਈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਇਸ ਦੌਰਾਨ ਅੱਜ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਰੋਸ਼ ਪ੍ਰਦਰਸ਼ਨ ਦੀ ਅਗਵਾਈ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ ਮਨਹੋਰ ਲਾਲ ਨੇ ਕੀਤੀ। ਇਸ ਰੋਸ਼ ਮਾਰਚ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਦੌਰਾਨ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਇਸ ਰੋਸ਼ ਮਾਰਚ ਵਿਚ ਸ਼ਮੂਲੀਅਤ ਕੀਤੀ।
ਇਸ ਰੋਸ਼ ਮੁਜ਼ਾਹਰੇ ਨੂੰ ਸ੍ਰੀ ਮਨਹੋਰ ਲਾਲ ਜਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ, ਸਮਰੀਤੀ ਲੋਕ ਨਿਰਮਾਣ ਵਿਭਾਗ, ਅਸ਼ੋਕ ਕੁਮਾਰ ਸੂਬਾ ਪ੍ਰਧਾਨ ਕਮਿਸ਼ਨਰ ਦਫ਼ਤਰ, ਯਾਦਵਿੰਦਰ ਸਿੰਘ, ਰਾਮ ਪ੍ਰਸ਼ਾਦ ਪ੍ਰਧਾਨ ਦਰਜਾ ਚਾਰ ਯੂਨੀਅਨ, ਪਰਵੀਨ ਕੁਮਾਰ, ਹਰਪ੍ਰੀਤ ਸਿੰਘ ਦੁੱਗਲ, ਰਣਜੀਤ ਸਿੰਘ ਸਟੈਨੋ, ਅਮਨਦੀਪ ਸਿੰਘ, ਮਨੀਸ਼ ਅਤੇ ਕੁਲਵਿੰਦਰ ਜਿਲ੍ਹਾ ਖਜਾਨਾ ਦਫਤਰ, ਗੁਰਪ੍ਰੀਤ ਸਿੰਘ ਸੋਢੀ ਐਕਸਾਈਜ਼ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਹਿਤਾਬ ਸਿੰਘ, ਸੰਦੀਪ ਦਿਓਲ, ਗੁਰਤੇਜ ਸਿੰਘ, ਦਲਜੀਤ ਸਿੰਘ, ਰੂਪਵਿੰਦਰ ਸਿੰਘ, ਚੇਤਨ ਰਾਣਾ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਰੀਤੂ , ਸੁਖਵਿੰਦਰ ਕੋਰ, ਅਮਰਜੀਤ ਕੋਰ, ਸਿਮਰਜੀਤ ਕੋਰ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਦੇ ਮੁਲਾਜ਼ਮਾਂ ਸੰਬੋਧਨ ਕਰਦਿਆਂ ਕਿਹਾ ਕਿ 8 ਨਵੰਬਰ 2023 ਤੋਂ ਲਗਾਤਾਰ ਚੱਲ ਰਿਹਾ ਧਰਨਾ ਅੱਜ 35ਵੇਂ ਦਿਨ ਦਾਖਲ ਹੋ ਗਿਆ ਹੈ, ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਇੱਕ ਵੀ ਵਾਦਾ ਪੂਰਾ ਨਹੀ ਕਰ ਪਾਈ ਅਤੇ ਸਰਕਾਰ ਮੁਲਾਜ਼ਮਾਂ ਨਾਲ ਕੀਤੀਆਂ ਹੁਣ ਤੱਕ ਸਾਰੀਆਂ ਮੀਟਿੰਗਾਂ ਬੇਸਿੱਟਾ ਨਿਕਲੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਜਦੋਂ ਵਿੱਤ ਅਤੇ ਹੋਰ ਪਾਰਟੀ ਦੇ ਆਗੂਆਂ ਨੇ ਸਾਡੀਆਂ ਰੈਲੀਆਂ ਵਿਚ ਸ਼ਾਮਲ ਹੋ ਕੇ ਪੁਰਾਣੀ ਪੈਨਸ਼ਨ ਬਹਾਲੀ ਵਾਲੀ ਤੱਖਤੀ ਫੜਕੇ ਕਿਹਾ ਸੀ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਹੋਣੀ ਚਾਹੀਦੀ ਹੈ, ਤੇ ਜੇਕਰ ਸਾਡੀ ਸਰਕਾਰ ਪੰਜਾਬ ਅੰਦਰ ਆਉਦੀ ਹੈ ਤਾਂ ਤਹਾਨੂੰ ਸੜਕਾਂ ਤੇ ਨਹੀ ਰੁਲਨਾ ਪਵੇਗਾ ਤੇ ਮੁਲਾਜ਼ਮਾਂ ਦੀ ਹਰ ਇੱਕ ਮੰਗ
ਨੂੰ ਪੂਰਾ ਕੀਤਾ ਜਾਵੇਗਾ ਤੇ ਤਹਾਨੂੰ ਧਰਨਾ ਮੁਜਹਰਾਂ ਨਹੀਂ ਕਰਨਾ ਪਵੇਗਾ ਪਰ ਅੱਜ ਮੁਲਾਜ਼ਮਾਂ ਦੇ ਧਰਨੇ ਤੇ ਬੈਠੇ ਨੂੰ 35 ਦਿਨ ਹੋ ਚੁੱਕੇ ਹਨ ਤੇ ਮੰਗਾਂ ਬਾਰੇ ਕੋਈ ਵੀ ਗੱਲ ਨਹੀ ਕੀਤੀ ਜਾਂ ਰਹੀ ਅਤੇ ਮੀਟਿੰਗ ਦਾ ਟਾਈਮ ਦੇ ਕੇ ਸਰਕਾਰ ਮੁੱਕਰ ਜਾਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਸਰਕਾਰਾਂ ਨੇ ਪੰਜਾਬ ਵਿਚ ਰਾਜ ਕੀਤਾ ਪਰ ਕਦੇ ਵੀ ਇੰਨ੍ਹਾਂ ਲੰਬਾਂ ਸ਼ਘਰੰਸ਼ ਨਹੀਂ ਚੱਲਿਆ ਜਦਕਿ ਮੁਲਾਜ਼ਮਾਂ ਦੀ ਹੜਤਾਲ ਹੋਣ ਤੇ ਸਾਰੇ ਮੁਲਾਜ਼ਮਾਂ ਦੀ ਧੱਕੇ ਨਾਲ ਤਨਖਾਹ ਰਲੀਜ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਐਕਸ਼ਨ ਨੂੰ ਕਮਜ਼ੋਰ ਕਰਨ ਤੇ ਲੱਗੀ ਹੋਈ ਹੈ ਪਰ ਇਹ ਸ਼ਘਰੰਸ਼ ਹੋਰ ਤੇਜ਼ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਜੋ ਮਰਜ਼ੀ ਕਰ ਲਵੇ ਪਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਹੀ ਪੈਣਗੀਆਂ ਨਹੀਂ ਤਾਂ ਇਹ ਸ਼ਘਰੰਸ਼ ਇਸੇ ਤਰ੍ਹਾਂ ਹੀ ਚਲਦਾ ਰਹੇਗਾਂ। ਉਨ੍ਹਾਂ ਕਿਹਾ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਪੰਜਾਬ ਦਾ ਖ਼ਜਾਨਾਂ ਪੂਰੀ ਤਰ੍ਹਾਂ ਭਰਿਆ ਹੋਇਆ ਹੈ ਤੇ ਪੈਸੇ ਦੀ ਕੋਈ ਘਾਟ ਨਹੀਂ ਹੈ ਪਰ ਦੂਜੇ ਪਾਸੇ ਮੁਲਾਜ਼ਮ ਜਿਸ ਨੂੰ ਪੰਜਾਬ ਦੀ ਰੀੜ ਦੀ ਹੱਡੀ ਮੰਨੀਆ ਜਾਂਦਾ ਹੈ ਉਸ ਨੂੰ ਦੇਣ ਲਈ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾ ਆਉਣ ਵਾਲੇ 2024 ਦੇ ਲੋਕ ਸਭਾ ਵਿਚ ਇਸ ਦਾ ਨਤੀਜਾ ਭੁਗਤਨਾ ਪਾਵੇਗਾ, ਇਸ ਮੁਲਾਜ਼ਮਾਂ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨਾ ਪਾਵੇਗਾ। ਉਨ੍ਹਾਂ ਕਿਹਾ ਕਿ ਮਿਤੀ 14 ਤੇ 15 ਦਸੰਬਰ ਨੂੰ ਸਮੂਹ ਮਨੀਸਟੀਰੀਅਲ ਸਟਾਫ ਸਮੂਹਿਕ ਛੁੱਟੀ ਤੇ ਰਹੇਗਾਂ ਤੇ ਇਸ ਦੌਰਾਨ ਕੋਈ ਮੁਲਾਜ਼ਮ ਆਪਣੇ ਦਫ਼ਤਰ ਨਹੀ ਆਵੇਗਾ ਪਰ ਜੇਕਰ ਕੋਈ ਵੀ ਮੁਲਾਜ਼ਮ ਆਪਣੇ ਸੀਟ ਤੇ ਹਾਜ਼ਰ ਹੋਈਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024