Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਪਿਰਾਮਲ ਫਾਊਂਡੇਸ਼ਨ, ਥਿੰਕ ਇਕੁਅਲ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਇਆ ਅਰਲੀ ਚਾਈਲਡਹੁਡ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ਾਨਦਾਰ ਸਮਾਪਤੀ
- 93 Views
- kakkar.news
- December 18, 2023
- Punjab
ਪਿਰਾਮਲ ਫਾਊਂਡੇਸ਼ਨ, ਥਿੰਕ ਇਕੁਅਲ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਇਆ ਅਰਲੀ ਚਾਈਲਡਹੁਡ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ਾਨਦਾਰ ਸਮਾਪਤੀ
ਫਿਰੋਜ਼ਪੁਰ, 18 ਦਸੰਬਰ 2023 (ਅਨੁਜ ਕੱਕੜ ਟੀਨੂੰ)
ਬੱਚਿਆਂ ਵਿੱਚ ਭਾਵਨਾਤਮਕ ਅਤੇ ਵਿਚਾਰਧਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਿੱਚ ਸਮਝ ਵਿਕਸਿਤ ਕਰਨ ਦੇ ਉਦੇਸ਼ ਨਾਲ ਪਿਰਾਮਲ ਫਾਊਂਡੇਸ਼ਨ, ਥਿੰਕ ਇਕੁਅਲ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਏ ਗਏ ਅਰਲੀ ਚਾਈਲਡਹੁੱਡ ਡਿਵੈਲਪਮੈਂਟ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਮਾਪਤ ਹੋਇਆ। ਇਹ ਪ੍ਰੋਗਰਾਮ 30 ਹਫਤਿਆਂ ਦਾ ਪ੍ਰੋਗਰਾਮ ਸੀ ਜੋ ਕਿ 3 ਤੋਂ 6 ਸਾਲ ਦੇ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਚਲਾਇਆ ਗਿਆ ਸੀ। ਸ਼੍ਰੀਮਤੀ ਰਿਚਿਕਾ ਨੰਦਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਦੱਸਿਆ ਕਿ ਪ੍ਰੋਜੈਕਟ ਨਵੰਬਰ 2022 ਵਿੱਚ ਸ਼ੁਰੂ ਹੋਇਆ ਸੀ ਅਤੇ ਇਹ ਪ੍ਰੋਜੈਕਟ ਦਸੰਬਰ 2023 ਵਿੱਚ ਪੂਰਾ ਹੋਇਆ। ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜਸ਼ਨ ਮਨਾਉਣ ਅਤੇ ਸਾਰੇ ਭਾਗੀਦਾਰਾਂ ਨੂੰ ਸਨਮਾਨਿਤ ਕਰਨ ਲਈ ਅਤੇ ਇੱਕ ਦੂਜੇ ਤੋਂ ਸਿੱਖਣ ਦੇ ਮੰਤਵ ਨਾਲ ਪਿਰਾਮਲ ਟੀਮ ਫ਼ਿਰੋਜ਼ਪੁਰ ਵੱਲੋਂ 15 ਦਸੰਬਰ 2023 ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਆਜੀਵਿਕਾ ਹਾਲ ਵਿੱਚ ਸ਼ਮੂਲੀਅਤ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਅਰੁਣ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਇਲਾਵਾ ਫ਼ਿਰੋਜ਼ਪੁਰ ਦੇ ਛੇ ਬਲਾਕਾਂ ਦੇ ਬਲਾਕ ਕੋਆਰਡੀਨੇਟਰ ਸ਼੍ਰੀਮਤੀ ਰਿਚਿਕਾ ਨੰਦਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ਼੍ਰੀ ਮਨਿੰਦਰ ਸਿੰਘ ਜ਼ਿਲ੍ਹਾ ਫੰਕਸ਼ਨਲ ਮੈਨੇਜਰ,ਸ਼੍ਰੀ ਸਰਬਜੀਤ ਸਿੰਘ ਡੀ. ਪੀ. ਐਮ. ਯੂ, ਡਾ. ਭਾਵਨਾ ਬਾਸਰ ਪ੍ਰੋਗਰਾਮ ਮੈਨੇਜਰ, ਪੀਰਾਮਲ ਫਾਊਂਡੇਸ਼ਨ, ਸ਼ਵੇਤਾ ਮਿਸ਼ਰਾ ਪ੍ਰੋਗਰਾਮ ਲੀਡਰ, ਗਾਂਧੀ ਫੈਲੋ ਨਮਨ, ਗੁਣਵੰਤ, ਪਲੇਸ਼ਵਰ ਅਤੇ ਰੁਪੇਸ਼ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਰੁਣ ਸ਼ਰਮਾ ਨੇ ਪ੍ਰੋਗਰਾਮ ਦੌਰਾਨ ਵਧੀਆ ਕੰਮ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਪ੍ਰੋਗਰਾਮ ਦੌਰਾਨ ਸ਼ਲਾਘਾਯੋਗ ਕੰਮ ਕਰਨ ਅਤੇ ਹਿੱਸੇਦਾਰਾਂ ਦੇ ਸਹਿਯੋਗ ਲਈ ਬਲਾਕ ਕੋਆਰਡੀਨੇਟਰ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪਿਰਾਮਲ ਟੀਮ ਨੂੰ ਵਧਾਈ ਦਿੱਤੀ। ਪ੍ਰੋਗਰਾਮ ਦੌਰਾਨ ਸ਼੍ਰੀਮਤੀ ਵਰਸ਼ਾ ਝੰਵਰ ਪ੍ਰੋਗਰਾਮ ਮੈਨੇਜਰ, ਡਿਜ਼ਾਈਨ ਟੀਮ ਅਤੇ ਮਾਨਵੀ ਬਹਿਲ ਥਿੰਕ ਇਕਵਲ, ਪ੍ਰਤੀਨਿਧੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ ਅਤੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰਾਂ ਨੇ ਵੀ ਪ੍ਰੋਗਰਾਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸ਼੍ਰੀਮਤੀ ਰਿਚਿਕਾ ਨੰਦਾ ਨੇ ਇਸ ਪ੍ਰੋਗਰਾਮ ਨੂੰ ਬਹੁਤ ਹੀ ਖਾਸ ਦੱਸਿਆ ਅਤੇ ਪਿਰਾਮਲ ਟੀਮ ਫ਼ਿਰੋਜ਼ਪੁਰ ਦਾ ਧੰਨਵਾਦ ਕੀਤਾ ਅਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਜਿਹੇ ਹੋਰ ਪ੍ਰੋਗਰਾਮ ਚਲਾਉਣ ਬਾਰੇ ਵਿਚਾਰ ਕੀਤਾ।
Categories

Recent Posts

