ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਈ: ਭੁੱਲਰ
- 74 Views
- kakkar.news
- December 20, 2023
- Punjab
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਈ: ਭੁੱਲਰ
ਫਿਰੋਜ਼ਪੁਰ, 20 ਦਸੰਬਰ 2023 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਸ਼ਰਧਾਲੂ ਵੱਖ-ਵੱਖ ਤੀਰਥ ਸਥਾਨਾਂ ਤੇ ਨਤਮਸਤਕ ਹੋ ਰਹੇ ਹਨ। ਇਸ ਸਕੀਮ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ 2 ਬੱਸਾਂ ਹੁਣ ਤੱਕ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦਿੱਤੀ।ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਸ੍ਰੀ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ (ਤਡਵੰਡੀ ਸਾਭੋ) ਦੀ ਯਾਤਰਾ ਲਈ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਸ. ਭੁੱਲਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੀ ਯਾਤਰਾ ਲਈ 13 ਦਸੰਬਰ ਨੂੰ ਬੱਸ ਭੇਜੀ ਗਈ ਸੀ ਅਤੇ 16 ਦਸੰਬਰ ਨੂੰ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਲਈ ਬੱਸ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਲੋੜੀਂਦੀਆਂ ਵਸਤੂਆਂ ਦੀਆਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੀ ਸੰਗਤ ਨੂੰ ਚਾਹ, ਸਮੌਸਿਆ ਅਤੇ ਮਠਿਆਈ ਦਾ ਲੰਗਰ ਵੀ ਵਰਤਾਇਆ ਗਿਆ ਅਤੇ ਹਰੇਕ ਯਾਤਰੀ ਦਾ ਮੈਡੀਕਲ ਟੈਸਟ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ 24 ਦਸੰਬਰ ਨੂੰ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਲਈ ਬੱਸ ਭੇਜੀ ਜਾਵੇਗੀ ਅਤੇ ਲੜੀਵਾਰ ਇਸ ਤੀਰਥ ਯਾਤਰਾ ਤਹਿਤ ਹਲਕੇ ਦੀਆਂ ਹੋਰ ਸੰਗਤਾਂ ਨੂੰ ਵੀ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾਈ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024