ਉਰਦੂ ਆਮੋਜ਼ ਦੀ ਸਿਖਲਾਈ ਲਈ ਦਾਖਲਾ ਸ਼ੁਰੂ
- 111 Views
- kakkar.news
- December 20, 2023
- Punjab
ਉਰਦੂ ਆਮੋਜ਼ ਦੀ ਸਿਖਲਾਈ ਲਈ ਦਾਖਲਾ ਸ਼ੁਰੂ
ਫਿਰੋਜ਼ਪੁਰ, 20 ਦਸੰਬਰ 2023(ਸਿਟੀਜ਼ਨਜ਼ ਵੋਇਸ)
ਭਾਸ਼ਾ ਵਿਭਾਗ ਪੰਜਾਬ ਪੰਜਾਬੀ ਭਾਸ਼ਾ ਦੇ ਨਾਲ ਉਰਦੂ ਭਾਸ਼ਾ ਦੇ ਵਿਕਾਸ ਲਈ ਵੀ ਨਿਰੰਤਰ ਗਤੀਸ਼ੀਲ ਹੈ। ਵਿਭਾਗ ਵੱਲੋਂ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਸੈਸ਼ਨ ਜਨਵਰੀ-ਜੂਨ 2024 ਸ਼ੁਰੂ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਸਿਖਾਉਣ ਲਈ ਛੇ ਮਹੀਨੇ ਦੇ ਉਰਦੂ ਆਮੋਜ਼ ਕੋਰਸ ਲਈ 500 ਰੁਪਏ ਦਾਖਲਾ ਅਤੇ ਪ੍ਰੀਖਿਆ ਫੀਸ ਨਿਸ਼ਚਿਤ ਕੀਤੀ ਗਈ ਹੈ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿੱਖਿਆਰਥੀਆਂ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਮਿਤੀ 21 ਦਸੰਬਰ ਤੋਂ 29 ਦਸੰਬਰ ਤੱਕ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। । ਉਨ੍ਹਾਂ ਜ਼ਿਲ੍ਹੇ ਦੇ ਉਰਦੂ ਸਿੱਖਣ ਦੇ ਚਾਹਵਾਨਾਂ ਨੂੰ ਕੋਰਸ ਵਿੱਚ ਦਾਖਲਾ ਲੈਣ ਦੀ ਅਪੀਲ ਕੀਤੀ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਰਮਨ ਕੁਮਾਰ ਮੋਬਾਈਲ ਨੰਬਰ 87270-22686 ਤੇ ਸੰਪਰਕ ਕੀਤਾ ਜਾ ਸਕਦਾ ਹੈ।
