90 ਸਾਲ ਤੋਂ ਵੱਧ ਉਮਰ ਦੇ ਜੀਵਤ ਸਾਬਕਾ ਸੈਨਿਕ ਪੈਨਸ਼ਨਰਜ ਅਤੇ ਨਾਨ ਪੈਨਸ਼ਨਰ ਆਪਣੀ ਸੂਚਨਾ 27 ਦਸੰਬਰ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿੱਚ ਦੇਣ
- 112 Views
- kakkar.news
- December 20, 2023
- Punjab
90 ਸਾਲ ਤੋਂ ਵੱਧ ਉਮਰ ਦੇ ਜੀਵਤ ਸਾਬਕਾ ਸੈਨਿਕ ਪੈਨਸ਼ਨਰਜ ਅਤੇ ਨਾਨ ਪੈਨਸ਼ਨਰ ਆਪਣੀ ਸੂਚਨਾ 27 ਦਸੰਬਰ ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿੱਚ ਦੇਣ
ਫਿਰੋਜ਼ਪੁਰ, 20 ਦਸੰਬਰ 2023(ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਫਿਰੋਜ਼ਪੁਰ ਕਮਾਂਡਰ ( ਸੇਵਾ ਮੁਕਤ) ਬਲਵਿੰਦਰ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਜੀਵਤ ਸਾਬਕਾ ਸੈਨਿਕ ਪੈਨਸ਼ਨਰਜ ਅਤੇ ਸਾਬਕਾ ਸੈਨਿਕ ਨਾਨ-ਪੈਨਸ਼ਨਰਜ ਜਿਨ੍ਹਾਂ ਦੀ ਉਮਰ 90 ਸਾਲ ਤੋਂ ਵੱਧ ਹੈ ਦੀ ਸੂਚਨਾਂ ਮਿਤੀ 27 ਦਸੰਬਰ 2023 ਸ਼ਾਮ 5 ਵਜੇ ਤੱਕ ਆਪਣੇ ਵੇਰਵੇ/ਫੋਜੀ ਦਸਤਾਵੇਜਾਂ ਸਮੇਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਫਿਰੋਜ਼ਪੁਰ ਵਿਖੇ ਜਮ੍ਹਾਂ ਕਰਨ ਦੀ ਕ੍ਰਿਪਾਲਤਾ ਕੀਤੀ ਜਾਵੇ।
ਉਨ੍ਹਾ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸੂਚਨਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਚੰਡੀਗੜ੍ਹ ਨੂੰ ਜਲਦ ਚਾਹੀਦੀ ਹੈ ਇਸ ਲਈ ਬਿਨਾਂ ਦੇਰੀ ਤੋਂ ਆਪਣੀ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਦੇ ਫੋਨ ਨੰਬਰ 01632-246211 ਤੇ ਸੰਪਰਕ ਕੀਤਾ ਜਾ ਸਕਦਾ ਹੈ ਜੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024