Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਗੱਟੀ ਰਾਜੋ ਕੇ ਸਕੂਲ ‘ਚ ਵਿਸ਼ਾਲ ਸਮਾਗਮ ਆਯੋਜਿਤ
- 213 Views
- kakkar.news
- December 20, 2023
- Punjab
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਗੱਟੀ ਰਾਜੋ ਕੇ ਸਕੂਲ ‘ਚ ਵਿਸ਼ਾਲ ਸਮਾਗਮ ਆਯੋਜਿਤ
ਫਿਰੋਜ਼ਪੁਰ, 20 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਸਰਹੱਦੀ ਖੇਤਰ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਬੀ.ਐੱਸ.ਐੱਫ. ਬਟਾਲੀਅਨ 116 ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਕਰਵਾਇਆ ਗਿਆ। ਜਿਸ ਵਿੱਚ ਬਟਾਲੀਅਨ ਦੇ ਕਾਰਜਕਾਰੀ ਕਮਾਂਡੈਂਟ ਸ੍ਰੀ ਦੀਪਕ ਕੁਮਾਰ ਠਾਕੁਰ ਬਤੌਰ ਮੁੱਖ ਮਹਿਮਾਨ ਪਹੁੰਚੇ। ਇਸ ਮੌਕੇ ਸ੍ਰੀ ਏ ਲਿਉ ਕੰਪਨੀ ਕਮਾਂਡੈਂਟ, ਡਾ ਗਗਨਦੀਪ ਕੌਰ ਕਾਉਸਲਰ ਨਸ਼ਾ ਮੁਕਤ ਕੇਂਦਰ , ਅਤੇ ਇੰਸਪੈਕਟਰ ਅਜੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਵੱਡੀ ਜ਼ਰੂਰਤ ਹੈ,ਇਸ ਲਈ ਸਕੂਲ ਵਿੱਚ ਲਗਾਤਾਰ ਅਜਿਹੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਉਹਨਾਂ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਬੇਨਤੀ ਕਰਦਿਆਂ, ਇਲਾਕੇ ਵਿੱਚ ਨਸ਼ਿਆਂ ਕਾਰਨ ਪਰਿਵਾਰਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਵੀ ਕੀਤਾ। ਸ੍ਰੀ ਦੀਪਕ ਕੁਮਾਰ ਠਾਕੁਰ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਬੀ ਐੱਸ ਐੱਫ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਇਲਾਕੇ ਵਿੱਚੋਂ ਨਸ਼ਿਆਂ ਰੂਪੀ ਕੋਹੜ ਰੋਗ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ। ਉਹਨਾਂ ਨੇ ਨਸ਼ਿਆਂ ਦੇ ਸੇਵਨ ਕਰਨ ਨਾਲ ਨੌਜਵਾਨ ਪੀੜ੍ਹੀ ਕਿਸ ਤਰੀਕੇ ਨਾਲ ਬਰਬਾਦ ਹੋ ਰਹੀ ਹੈ,ਇਸ ਦਾ ਪਰਿਵਾਰਾਂ ਅਤੇ ਸਮਾਜ ਤੇ ਕਿਹੜੇ ਮਾਰੂ ਪ੍ਰਭਾਵ ਪੈ ਰਹੇ ਹਨ, ਉਹਨਾਂ ਸਬੰਧੀ ਉਦਾਹਰਣਾ ਦੇ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਜ਼ਿੰਦਗੀ ਦੀ ਸਫਲਤਾ ਲਈ ਉਚੇ ਸੁਪਨੇ ਲੈਣ ਦੀ ਪ੍ਰੇਰਨਾ ਵੀ ਦਿੱਤੀ। ਉਹਨਾਂ ਨੇ ਸਕੂਲ ਦੇ ਵਿਕਾਸ ਲਈ ਬੀ ਐੱਸ ਐੱਫ ਵੱਲੋਂ ਹਰ ਸੰਭਵ ਮੱਦਦ ਕਰਨ ਦਾ ਵਿਸ਼ਵਾਸ ਦਿੱਤਾ।

ਇਸ ਮੌਕੇ ਨਸ਼ਾ ਛੁਡਾਉ ਕੇਂਦਰ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਕਾਉਸਲਰ ਡਾ ਗਗਨਦੀਪ ਕੌਰ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਨਸ਼ਿਆਂ ਨੂੰ ਸਮਾਜਿਕ ਬੁਰਾਈ ਦੱਸਦਿਆਂ ਇਸ ਦੇ ਕਾਰਨਾਂ ਅਤੇ ਨੁਕਸਾਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ , ਉਹਨਾਂ ਨੇ ਨਸ਼ੇ ਛੱਡਣ ਲਈ ਵੀ ਸੁਚੱਜੇ ਢੰਗ ਨਾਲ ਪ੍ਰੇਰਿਤ ਕੀਤਾ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਸਕੂਲ ਅਧਿਆਪਕਾ ਕੰਚਨ ਬਾਲਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਨਾਟਕ ਰਾਹੀਂ ਸਕੂਲ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਇਸ ਮੌਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕਵਿਤਾਵਾਂ ਅਤੇ ਗੀਤ ਵੀ ਸੁਚੱਜੇ ਢੰਗ ਨਾਲ ਪੇਸ਼ ਕੀਤੇ ਗਏ। ਸਕੂਲ ਦੇ ਐਨ.ਸੀ.ਸੀ. ਵਿੰਗ ਦੇ ਚਾਰ ਵਲੰਟੀਅਰ ਨੂੰ ਸ਼ਲਾਘਾਯੋਗ ਭੁਮਿਕਾ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਅਧਿਆਪਕ ਵਿਸ਼ਾਲ ਗੁਪਤਾ ਨੇ ਬਾਖੂਬੀ ਨਿਭਾਈ। ਇਸ ਮੌਕੇ ਸਕੂਲ ਸਟਾਫ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ ਤਜਿੰਦਰ ਸਿੰਘ, ਗੁਰਪ੍ਰੀਤ ਕੌਰ, ਬਲਵਿੰਦਰ ਕੋਰ, ਗੀਤਾ, ਪ੍ਰਿਅੰਕਾ ਜੋਸ਼ੀ, ਵਿਜੇ ਭਾਰਤੀ, ਸੰਦੀਪ ਕੁਮਾਰ, ਮਨਦੀਪ ਸਿੰਘ , ਪ੍ਰਿਤਪਾਲ ਸਿੰਘ, ਵਿਸ਼ਾਲ ਗੁਪਤਾ, ਅਰੁਣ ਕੁਮਾਰ ਅਮਰਜੀਤ ਕੌਰ ,ਦਵਿੰਦਰ ਕੁਮਾਰ, ਪ੍ਰਵੀਨ ਬਾਲਾ, ਮਹਿਮਾ ਕਸ਼ਅਪ, ਸਰੂਚੀ ਮਹਿਤਾਂ, ਸੁਚੀ ਜੈਨ, ਸ਼ਵੇਤਾ ਅਰੋੜਾ , ਨੈਂਸੀ, ਬਲਜੀਤ ਕੌਰ, ਕੰਚਨ ਬਾਲਾ, ਜਸਪਾਲ ਸਿੰਘ, ਰਜਨੀ ਬਾਲਾ ਅਤੇ ਦੀਪਕ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ।
Categories

Recent Posts

