Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਰਹੰਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ ਖਿਲਾਫ ਚਲਾਇਆ ਗਿਆ ਸਾਂਝਾ ਸਰਚ ਅਭਿਆਨ
- kakkar.news
- December 20, 2023
- Punjab
ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਸਰਹੰਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ ਖਿਲਾਫ ਚਲਾਇਆ ਗਿਆ ਸਾਂਝਾ ਸਰਚ ਅਭਿਆਨ
ਫਾਜ਼ਿਲਕਾ 20 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮਨਜੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜ਼ਿਲਕਾ, ਸ੍ਰੀ ਸੁਬੇਗ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਡ ਫਾਜ਼ਿਲਕਾ, ਸ੍ਰੀ ਅੱਛਰੂ ਰਾਮ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਡ ਜਲਾਲਾਬਾਦ, ਸ੍ਰੀ ਅਵਤਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਦਿਹਾਤੀ) ਅਤੇ ਸ੍ਰੀ ਅਰੁਣ ਮੁੰਡਨ ਪੀ.ਪੀ.ਐਸ ਉਪ ਕਪਤਾਨ ਪੁਲਿਸ ਅਬੋਹਰ (ਸ਼ਹਿਰੀ) ਦੀ ਯੋਗ ਅਗਵਾਈ ਹੇਠ ਸਰਹੱਦ ਪਾਰ ਤੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤੇ ਐਨ.ਡੀ.ਪੀ.ਐਸ ਅਤੇ ਲੁੱਟਾ ਖੋਹਾਂ ਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਅਤੇ
ਫਾਜ਼ਿਲਕਾ ਪੁਲਿਸ ਫੋਰਸ ਦੇ 250 ਜਵਾਨਾਂ ਵੱਲੋ ਸਵੇਰ ਸਮੇਂ ਸਾਂਝਾ ਸਰਚ (ਕੋਰਡਨ ਐੰਡ ਸਰਚ ਆਪਰੇਸ਼ਨ) ਅਭਿਆਨ ਚਲਾਇਆ ਗਿਆ। ਜਿਸ ਦੇ ਤਹਿਤ ਬੀ.ਐਸ.ਐਫ ਦੇ ਜਵਾਨਾਂ ਦੀ ਮਦਦ ਨਾਲ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਫਾਜ਼ਿਲਕਾ ਅਤੇ ਸ.ਡ ਜਲਾਲਾਬਾਦ ਵੱਲੋਂ ਜਵਾਨਾਂ ਦੀਆਂ 08 ਵੱਖ ਵੱਖ ਟੀਮਾਂ ਬਣਾ ਕੇ ਅੰਤਰਰਾਸ਼ਟਰੀ ਸਰਹੱਦ (ਸੈਕੰਡ ਲਾਈਨ ਆਫ ਡਿਫੈੰਸ) ਦੇ ਨੇੜੇ ਪੈਂਦੀਆਂ ਢਾਣੀਆਂ, ਡੇਰਿਆਂ, ਬਹਿਕਾਂ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਅਪਰਾਧੀ ਵਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਅਬੋਹਰ ਦਿਹਾਤੀ ਅਤੇ ਸ.ਡ ਅਬੋਹਰ ਸ਼ਹਿਰੀ ਵੱਲੋਂ ਜਵਾਨਾਂ ਦੀਆਂ 13 ਵੱਖ ਵੱਖ ਟੀਮਾਂ ਬਣਾ ਕੇ ਡਰੱਗ ਹੋਟਸਪੋਟ ਏਰੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਕਰੀਬ 7 ਸ਼ੱਕੀ ਵਿਅਕਤੀ ਰਾਊਡ-ਅੱਪ ਕੀਤੇ ਗਏ, ਜਿਹਨਾਂ ਨੂੰ ਦੌਰਾਨੇ ਪੁੱਛ-ਗਿੱਛ ਛੱਡਿਆ ਗਿਆ।Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026