Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਨੂੰ ਲੈ ਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 117 Views
- kakkar.news
- December 21, 2023
- Punjab
ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਨੂੰ ਲੈ ਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ 21 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜਿੰਮੇਵਾਰੀ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਮੌਕੇ ਸਟੇਡੀਅਮ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫ-ਸਫਾਈ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ ਦੀ ਸਜਾਵਟ ਕਰਵਾਈ ਜਾਵੇ ਅਤੇ ਝੰਡੇ ਲਗਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਤਰੀਕੇ ਨਾਲ ਬਣਾਈ ਰੱਖਣ ਦੇ ਆਦੇਸ਼ ਦਿੱਤੇ।
ਉਨ੍ਹਾਂ ਸਿਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼-ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਦੀ ਤੁਰੰਤ ਰਿਹਰਸ਼ਲ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਾਰਗਲ ਸ਼ਹੀਦਾਂ ਤੇ ਸਵਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਸਮੂਹ ਵਿਭਾਗ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਝਾਂਕੀਆਂ ਦੀ ਝਲਕ ਬਿਹਤਰੀਨ ਹੋਣੀ ਚਾਹੀਦੀ ਹੈ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
ਬਾਕਸ ਲਈ ਪ੍ਰਸਤਾਵਿਤ
ਸੰਕੇਤਕ ਪੱਟੀਆਂ, ਸੂਚਨਾ ਬੋਰਡ, ਮੀਲ ਪੱਥਰ, ਸਾਈਨ ਬੋਰਡ ਸ਼ੁਧ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜਮੀ
ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਨੇ 26 ਜਨਵਰੀ 2023 ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਦਫਤਰਾਂ ਵਿਖੇ ਸੰਕੇਤਕ ਪੱਟੀਆਂ, ਸੂਚਨਾ ਬੋਰਡ, ਮੀਲ ਪੱਥਰ, ਸਾਈਨ ਬੋਰਡ ਆਦਿ ਸ਼ੁਧ ਪੰਜਾਬੀ ਭਾਸ਼ਾ ਵਿੱਚ ਹੋਣ । ਉਨ੍ਹਾਂ ਕਿਹਾ ਕਿ ਸ਼ੁੱਧ ਸ਼ਬਦ -ਜੋੜਾਂ ਸਬੰਧੀ ਕੋਈ ਸਮੱਸਿਆ ਆਉਦੀਂ ਹੈ ਤਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Categories

Recent Posts