Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਯੁਵਕ ਸੇਵਾਵਾਂ ਵਿਭਾਗ ਦਾ 10 ਦਿਨਾ ਅੰਤਰਰਾਜੀ ਟੂਰ ਸੰਪਨ
- 113 Views
- kakkar.news
- December 22, 2023
- Punjab
ਯੁਵਕ ਸੇਵਾਵਾਂ ਵਿਭਾਗ ਦਾ 10 ਦਿਨਾ ਅੰਤਰਰਾਜੀ ਟੂਰ ਸੰਪਨ
ਫਿਰੋਜ਼ਪੁਰ, 22 ਦਸੰਬਰ 2023 (ਅਨੁਜ ਕੱਕੜ ਟੀਨੂੰ)
ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ, ਲੁਧਿਆਣਾ ਅਤੇ ਮੋਗਾ ਵੱਲੋਂ 12 ਦਸੰਬਰ ਤੋਂ ਅੰਤਰਰਾਜੀ ਟੂਰ ਹੈਦਰਾਬਾਦ (ਤੇਲੰਗਾਨਾ) ਵਿਖੇ ਕਰਵਾਇਆ ਗਿਆ, ਜੋ ਵੀਰਵਾਰ ਨੂੰ ਸਮਾਪਤ ਹੋਇਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਇਹ 10 ਰੋਜ਼ਾ ਟੂਰ ਹਰ ਸਾਲ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ (ਚੰਡੀਗੜ੍ਹ) ਵੱਲੋਂ ਕਰਵਾਇਆ ਜਾਂਦਾ ਹੈ। ਇਸ ਸਾਲ ਦੀ ਯਾਤਰਾ ਵਿੱਚ ਲੁਧਿਆਣਾ, ਮੋਗਾ ਅਤੇ ਫ਼ਿਰੋਜ਼ਪੁਰ ਦੇ ਯੂਥ ਕਲੱਬਾਂ ਦੇ ਪ੍ਰਤੀਯੋਗੀਆਂ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਇਸ ਅੰਤਰਰਾਜੀ ਟੂਰ ਵਿਚ ਕੁੱਲ 72 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਭਾਗੀਦਾਰਾਂ ਨੂੰ ਦਿੱਲੀ ਅਤੇ ਹੈਦਰਾਬਾਦ ਦੇ ਸੈਰ-ਸਪਾਟੇ ਦੇ ਦੌਰੇ ‘ਤੇ ਲਿਜਾਇਆ ਗਿਆ, ਜਿਸ ਵਿਚ ਉਨ੍ਹਾਂ ਨੂੰ ਗਾਲਿਬ ਦਾ ਮਕਬਰਾ, ਹੁਮਾਯੂੰ ਦਾ ਮਕਬਰਾ, ਹੈਦਰਾਬਾਦ ਦਾ ਚਾਰਮੀਨਾਰ, ਗੋਲਕੁੰਡਾ ਕਿਲਾ, ਲੁੰਬੀਨੀ ਪਾਰਕ, ਬਿਰਲਾ ਮੰਦਰ ਅਤੇ ਦਿੱਲੀ ਦਾ ਲਾਲ ਕਿਲਾ ਦਿਖਾਇਆ ਗਿਆ।
ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਇਸ ਟੂਰ ਦਾ ਸਾਰਾ ਖਰਚਾ ਵਿਭਾਗ ਵੱਲੋਂ ਚੁੱਕਿਆ ਜਾਂਦਾ ਹੈ। ਭਾਰਤ ਦੀ ਵਿਭਿੰਨਤਾ ਵਿੱਚ ਏਕਤਾ ਦੀ ਭਾਵਨਾ ਨੂੰ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਪ੍ਰਤੀਭਾਗੀਆਂ ਨੂੰ ਦਿਖਾ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਰਾਊਂਡ ਦੌਰਾਨ ਪ੍ਰਤੀਯੋਗੀਆਂ ਨੂੰ ਅਨੁਸ਼ਾਸਨ ਬਣਾਈ ਰੱਖਣ ਲਈ ਬਲਕਾਰ ਸਿੰਘ (ਫਿਰੋਜ਼ਪੁਰ), ਗੁਰਜੀਤ ਕੌਰ (ਮੋਗਾ), ਸੁਪਰਜੀਤ ਕੌਰ (ਲੁਧਿਆਣਾ) ਨੇ ਆਪਣੀ ਮੁੱਖ ਭੂਮਿਕਾ ਨਿਭਾਈ।
Categories

Recent Posts

