ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸੈੰਕੜੇ ਲੋਕਾਂ ਨੇ ਲਿਆ ਲਾਭ, ਮੁਸ਼ਕਿਲਾਂ ਦਾ ਹੋਇਆ ਮੌਕੇ ਤੇ ਹੱਲ
- 90 Views
- kakkar.news
- December 22, 2023
- Punjab
ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸੈੰਕੜੇ ਲੋਕਾਂ ਨੇ ਲਿਆ ਲਾਭ, ਮੁਸ਼ਕਿਲਾਂ ਦਾ ਹੋਇਆ ਮੌਕੇ ਤੇ ਹੱਲ
ਜਲਾਲਾਬਾਦ/ਫਾਜਿ਼ਲਕਾ, 22 ਦਸੰਬਰ 2023 (ਸਿਟੀਜ਼ਨਜ਼ ਵੋਇਸ)
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ
ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਤੇ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਵਿਸੇਸ਼ ਲੋਕ ਸੁਵਿਧਾ ਕੈਂਪ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿ਼ਸਨਰ ਡਾ: ਸੇਨੂ ਦੁੱਗਲ ਨੇ ਕੈਂਪ ਵਿਚ ਪਹੁੰਚ ਕਿ ਵੱਖ -ਵੱਖ ਵਿਭਾਗਾਂ ਜਿਵੇੰ ਕਿ ਜਲ ਸਪਲਾਈ ਅਤੇ ਸੈਨੀਨੇਸ਼ਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ ਵਿਭਾਗ, ਮੱਛੀ ਪਾਲਣ, ਸੇਵਾ ਕੇੰਦਰ, ਪੰਜਾਬ ਹੁਨਰ ਵਿਕਾਸ ਮਿਸ਼ਨ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਿਜਲੀ, ਰੋਜ਼ਗਾਰ ਵਿਭਾਗ ਅਤੇ ਪਸ਼ੂ ਪਾਲਣ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਡਿਪਟੀ ਕਮਿ਼ਸਨਰ ਡਾ: ਸੇਨੂ ਦੁੱਗਲ ਨੇ ਕੈਂਪ ਦੌਰਾਨ ਲੋਕਾਂ ਆਪਣੀਆ ਵੱਖ-ਵੱਖ ਸ਼ਿਕਾਇਤਾਂ ਜਿਵੇੰ ਕਿ ਪੈਨਸ਼ਨ, ਜਮੀਨਾਂ ਦੇ ਇੰਤਕਾਲ ਤੇ ਨਿਸ਼ਾਨਦੇਹੀ, ਅਵਾਰਾ ਪਸ਼ੂਆਂ ਦੀ ਸਮੱਸਿਆ,ਟ੍ਰੈਫਿਕ ਅਤੇ ਸਹਿਰ ਦੀ ਸਾਫ ਸਫਾਈ ਆਦਿ ਸਮੱਸਿਆਵਾਂ ਸੁਣੀਆਂ ਤੇ ਮੌਕੇ ਤੇ ਹੱਲ ਵੀ ਕੀਤਾ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਹਰ ਸਰਕਾਰੀ ਸਹੂਲਤਾਂ ਦੇਣ ਲਈ ਵੱਚਨਬੱਧ ਹੈ। ਜਿਸ ਦੇ ਤਹਿਤ ਹੁਣ ਸੂਬਾ ਸਰਕਾਰ ਵੱਲੋਂ ਇਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਹਾ ਲੋਕਾਂ ਤੱਕ ਪਹੁੰਚਾਉਣਾ ਲਈ ਇਹੋ ਜਿਹੇ ਕੈੰਪ ਉਲੀਕੇ ਗਏ ਹਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਲਈ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕੈੰਪ ਅਗਾਂਹ ਵੀ ਜਾਰੀ ਰੱਖੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਇਸ ਕੈੰਪ ਦਾ ਸੈਂਕੜੇ ਲੋਕਾਂ ਨੇ ਲਾਭ ਲਿਆ ਹੈ ਤੇ ਮੌਕੇ ਤੇ ਹੀ ਅਨੇਕਾਂ ਲੋਕਾਂ ਨੂੰ ਸਰਟੀਫਿਕੇਟ ਬਣਾ ਕੇ ਦਿੱਤੇ ਗਏ ਜਦੋਂ ਕਿ ਮਾਲ ਵਿਭਾਗ ਨਾਲ ਸਬੰਧਤ ਕੰਮ ਵੀ ਹੱਥੋ ਹੱਥ ਹੋਏ ਹਨ। ਉਨ੍ਹਾਂ ਕਿਹਾ ਕਿ ਅਨੇਕਾਂ ਲੋਕਾਂ ਦੀਆਂ ਮਾਲ ਨਾਲ ਸਬੰਧਤ ਸ਼ਿਕਾਇਤਾ ਤੇ ਪੈਨਸ਼ਨ ਨਾਲ ਸਬੰਧਤ ਸ਼ਿਕਾਇਤਾ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਹੈ ਤੇ ਕੁੱਝ ਸਿਕਾਇਤਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਪਟਾਰੇ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਲੋਕਾਂ ਦੇ ਘਰਾਂ ਤੱਕ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੇ ਉਦੇਸ਼ ਨਾਲ 1076 ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ। ਜਿਸ ਨਾਲ ਲੋਕ ਆਪਣੇ ਘਰ ਬੈਠੇ ਫੋਨ ਕਰਕੇ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਕੇ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਐਸਡੀਐਮ ਜਲਾਲਾਬਾਦ ਸ. ਬਲਕਰਨ ਸਿੰਘ, ਤਹਿਸੀਲਦਾਰ ਵਿਜੇ ਬਹਿਲ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ,ਚੇਅਰਮੈਨ ਮਾਰਕਿਟ ਕਮੇਟੀ ਦੇਵਰਾਜ ਸ਼ਰਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਫਸਰ ਸ੍ਰੀਮਤੀ ਰਾਜ ਕਿਰਨ, ਪਲੇਸਮੈੰਟ ਅਫਸਰ ਰਾਜ ਕੁਮਾਰ ਅਤੇ ਬੀਡੀਪੀਓ ਪਿਆਰ ਸਿੰਘ, ਮਨਜੀਤ ਸਿੰਘ ਔਲਖ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜਲਾਲਾਬਾਦ ਵਾਸੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024