Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਵੱਲੋੋਂ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦਾ ਅਚਾਨਕ ਨੀਰਿਖਣ
- kakkar.news
- December 25, 2023
- Health Punjab
ਡਿਪਟੀ ਕਮਿਸ਼ਨਰ ਵੱਲੋੋਂ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦਾ ਅਚਾਨਕ ਨੀਰਿਖਣ
ਅਬੋਹਰ, ਫਾਜਿ਼ਲਕਾ, 25 ਦਸੰਬਰ 2023( ਸਿਟੀਜ਼ਨਜ਼ ਵੋਇਸ)
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਛੁੱਟੀ ਵਾਲੇ ਦਿਨ ਵੀ ਅਚਾਨਕ ਮਹਾਤਮਾਂ ਗਾਂਧੀ ਪੇਂਡੂ ਰੁਜਗਾਰ ਗਾਰੰਟੀ ਸਕੀਮ ਤਹਿਤ ਹੋ ਰਹੇ ਵਿਕਾਸ ਕਾਰਜਾਂ ਦਾ ਅਚਾਨਕ ਨੀਰਿਖਣ ਕੀਤਾ ਗਿਆ। ਉਨ੍ਹਾਂ ਨੇ ਅਬੋਹਰ ਬਲਾਕ ਅਧੀਨ ਪਂੈਦੇ ਪਿੰਡ ਚੰਨਣ ਖੇੜਾ ਦਾ ਅਚਾਨਕ ਦੌਰਾ ਕੀਤਾ ਅਤੇ ਇੱਥੇ ਮਗਨਰੇਗਾ ਸਕੀਮ ਤਹਿਤ ਹੋਏ ਕੰਮਾਂ ਦੀ ਪੜਤਾਲ ਕੀਤੀ।
ਡਿਪਟੀ ਕਮਿਸ਼ਨਰ ਨੇ ਇੱਥੇ ਮਗਨਰੇਗਾ ਸਕੀਮ ਤਹਿਤ ਬਣੇ ਖੇਡ ਮੈਦਾਨ ਅਤੇ ਸਿੰਚਾਈ ਵਾਲੇ ਖਾਲਿਆਂ ਦਾ ਮੌਕਾ ਵੇਖਿਆ। ਉਨ੍ਹਾਂ ਨੇ ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਰੁਜਗਾਰ ਮੁਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜ ਦੇ ਜੋ ਪ੍ਰੋਜੈਕਟ ਉਲੀਕੇ ਜਾਣ ਉਨ੍ਹਾਂ ਨੂੰ ਤੈਅ ਸਮਾਂ ਹੱਦ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਗੁਣਵਤਾ ਨਾਲ ਸਮਝੌਤਾ ਕੀਤਾ ਤਾਂ ਸ਼ਖਤ ਕਾਰਵਾਈ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਬਖ਼ਸੇ ਨਹੀਂ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮਗਨਰੇਗਾ ਅਤੇ ਪੇਂਡੂ ਵਿਕਾਸ ਦੀਆਂ ਹੋਰ ਸਕੀਮਾਂ ਦਾ ਰਲੇਵਾਂ ਕਰਕੇ ਵੱਧ ਤੋਂ ਵੱਧ ਕੰਮ ਕਰਵਾਏ ਜਾਣ ਤਾਂ ਜੋ ਪਿੰਡਾਂ ਵਿਚ ਜਿਆਦਾ ਤੋਂ ਜਿਆਦਾ ਵਿਕਾਸ ਕਾਰਜ ਹੋ ਸਕਨ ਅਤੇ ਪਿੰਡਾਂ ਦੇ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਰੁਜਗਾਰ ਦਿੱਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਪਿੰਡਾਂ ਵਿਚ ਮਗਨਰੇਗਾ ਤਹਿਤ ਖੇਡ ਮੈਦਾਨ, ਸਾਂਝੇ ਜਲ ਤਲਾਬ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਵੀ ਫੀਲਡ ਵਿਚ ਜਾ ਕੇ ਕੰਮਾਂ ਦੀ ਪੜਤਾਲ ਕਰਦੇ ਰਹਿਣ ਤਾਂ ਜੋ ਗੁਣਵਤਾ ਵਿਚ ਕੋਈ ਕਮੀ ਨਾ ਰਹੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026