ਵਿਧਾਇਕ ਕਟਾਰੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
- 81 Views
- kakkar.news
- December 26, 2023
- Punjab
ਵਿਧਾਇਕ ਕਟਾਰੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਜ਼ੀਰਾ(ਫਿਰੋਜ਼ਪੁਰ) 26 ਦਸੰਬਰ 2023 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਜ਼ੀਰਾ ਹਲਕੇ ਤੋਂ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਸ੍ਰੀ ਆਨੰਦਪੁਰ ਸਾਹਿਬ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਲਕੇ ਤੋਂ ਸੰਗਤ ਨੂੰ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਯਾਤਰਾ ਕਰਵਾਈ ਜਾਵੇਗੀ। ਅੱਜ ਪਹਿਲੇ ਦਿਨ ਇਹ ਬੱਸ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਦੂਜੇ ਦਿਨ ਸ੍ਰੀ ਆਨੰਦਪੁਰ ਸਾਹਿਬ ਜਾਵੇਗੀ ਅਤੇ ਕੱਲ੍ਹ ਸ਼ਾਮ ਨੂੰ ਵਾਪਸ ਆਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਨੋਦ ਕੁਮਾਰ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024