30 ਦਸੰਬਰ ਨੂੰ ਪ੍ਰਧਾਨ ਮੰਤਰੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰਿ ਝੰਡੀ ਦੇਣਗੇ
- 138 Views
- kakkar.news
- December 29, 2023
- National Punjab Railways
30 ਦਸੰਬਰ ਨੂੰ ਪ੍ਰਧਾਨ ਮੰਤਰੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਹਰਿ ਝੰਡੀ ਦੇਣਗੇ
ਫਿਰੋਜ਼ਪੁਰ 29 ਦਸੰਬਰ 2023 (ਅਨੁਜ ਕੱਕੜ ਟੀਨੂੰ)
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਕੱਲ੍ਹ 30 ਦਸੰਬਰ, 2023 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ, ਅੰਮ੍ਰਿਤਸਰ-ਦਿੱਲੀ, ਕੋਇੰਬਟੂਰ-ਬੈਂਗਲੁਰੂ ਕੈਂਟ, ਮੰਗਲੌਰ-ਮਡਗਾਓਂ, ਜਾਲਨਾ-ਮੁੰਬਈ, ਅਯੁੱਧਿਆ-ਆਨੰਦ ਵਿਹਾਰ ਟਰਮੀਨਲ ਵਿਚਕਾਰ ਛੇ ਨਵੀਆਂ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦੇਣਗੇ । ਇਨ੍ਹਾਂ ਵਿੱਚ ਫ਼ਿਰੋਜ਼ਪੁਰ ਡਿਵੀਜ਼ਨ ਦੀਆਂ ਦੋ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਸ਼ਾਮਲ ਹਨ ਜੋ ਅੰਮ੍ਰਿਤਸਰ ਤੋਂ ਪੁਰਾਣੀ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ ਵਿਚਕਾਰ ਚੱਲਣਗੀਆਂ। ਇਹ ਵੰਦੇ ਭਾਰਤ ਟ੍ਰੇਨਾਂ ਉੱਤਰ ਪ੍ਰਦੇਸ਼, ਪੰਜਾਬ, ਜੰਮੂ ਅਤੇ ਕਸ਼ਮੀਰ, ਤਾਮਿਲਨਾਡੂ, ਕਰਨਾਟਕ, ਗੋਆ, ਮਹਾਰਾਸ਼ਟਰ, ਦਿੱਲੀ ਵਰਗੇ ਰਾਜਾਂ ਵਿੱਚ ਰੇਲ ਸੰਪਰਕ ਵਿੱਚ ਸੁਧਾਰ ਕਰਨਗੀਆਂ। ਇਹ ਵੰਦੇ ਭਾਰਤ ਟਰੇਨਾਂ ਆਪਣੇ ਸੰਚਾਲਨ ਰੂਟਾਂ ‘ਤੇ ਸਭ ਤੋਂ ਤੇਜ਼ ਟਰੇਨਾਂ ਹੋਣਗੀਆਂ ਅਤੇ ਯਾਤਰੀਆਂ ਦਾ ਕਾਫੀ ਸਮਾਂ ਬਚਾਉਣ ‘ਚ ਮਦਦ ਕਰਨਗੀਆਂ।
ਫ਼ਿਰੋਜ਼ਪੁਰ ਡਿਵੀਜ਼ਨ ਦੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ, ਜੰਮੂ ਤਵੀ, ਅੰਮ੍ਰਿਤਸਰ, ਬਿਆਸ, ਜਲੰਧਰ ਛਾਉਣੀ, ਫਗਵਾੜਾ ਅਤੇ ਲੁਧਿਆਣਾ ਰੇਲਵੇ ਸਟੇਸ਼ਨਾਂ ‘ਤੇ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਦੇ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਜਾਣਗੇ।ਇਸ ਮੌਕੇ ‘ਤੇ ਉਪਰੋਕਤ ਸਾਰੇ ਸਟੇਸ਼ਨਾਂ ਤੇ ਆਯੋਜਿਤ ਉਦਘਾਟਨ ਸਮਾਰੋਹ ‘ਚ ਜਨ-ਪ੍ਰਤੀਨਿਧੀਆਂ ਅਤੇ ਪਤਵੰਤਿਆਂ ‘ਤੇ ਨਾਗਰਿਕ ਆਦਿ ਮੌਜੂਦ ਹੋਣਗੇ।
ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਅਤੇ ਅੰਮ੍ਰਿਤਸਰ-ਦਿੱਲੀ-ਅੰਮ੍ਰਿਤਸਰ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਦੀਆਂ ਨਿਯਮਤ ਸੇਵਾਵਾਂ ਜਲਦੀ ਹੀ ਦੋਵਾਂ ਦਿਸ਼ਾਵਾਂ ਵਿੱਚ ਸ਼ੁਰੂ ਹੋਣਗੀਆਂ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024