ਟਰੱਕਾਂ ਦੀ ਹੜਤਾਲ ਦੇ ਚਲਦਿਆਂ ਘਬਰਾਉਣ ਦੀ ਲੋੜ ਨਹੀਂ: ਡੀ.ਐਫ.ਐਸ.ਸੀ
- 110 Views
- kakkar.news
- January 2, 2024
- Punjab
ਟਰੱਕਾਂ ਦੀ ਹੜਤਾਲ ਦੇ ਚਲਦਿਆਂ ਘਬਰਾਉਣ ਦੀ ਲੋੜ ਨਹੀਂ: ਡੀ.ਐਫ.ਐਸ.ਸੀ
ਫਿਰੋਜ਼ਪੁਰ 02 ਜਨਵਰੀ 2024 (ਅਨੁਜ ਕੱਕੜ ਟੀਨੂੰ)
ਭਾਰਤ ਵਿੱਚ ਟਰੱਕਾਂ ਚਾਲਕਾਂ ਵੱਲੋਂ ਭਾਰਤੀ ਨਿਆਂ ਸਹਿਤਾ ਦੀਆਂ ਕੁੱਝ ਧਾਰਾਵਾਂ ਦੇ ਵਿਰੋਧ ਵਿੱਚ ਕੀਤੀ ਗਈ ਹੜਤਾਲ ਦੇ ਜ਼ਿਲ੍ਹੇ ਵਿੱਚ ਪੈਟਰੋਲੀਅਮ ਪਦਾਰਥਾਂ ਦੀ ਸਪਲਾਈ ਦੀ ਸਮੱਸਿਆ ਦੇ ਮੱਦੇਨਜ਼ਰ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਰਾਜ ਰਿਸ਼ੀ ਮਹਿਰਾ ਵੱਲੋਂ ਪੈਟਰੋਲ ਪੰਪਾਂ ਦੇ ਮਾਲਕਾਂ ਦੀ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 145 ਪੈਟਰੋਲ ਪੰਪ ਹਨ ਜਿਨ੍ਹਾਂ ਵਿੱਚ 3-4 ਦਿਨ ਲਈ ਉਚਿੱਤ ਮਾਤਰਾ ਵਿੱਚ ਪੈਟਰੋਲ ਅਤੇ ਡੀਜਲ ਮੌਜੂਦ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੈਟਰੋਲ ਪੰਪਾਂ ਤੇ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ ਅਤੇ ਜ਼ਰੂਰਤ ਅਨੁਸਾਰ ਹੀ ਪੈਟਰੋਲ ਅਤੇ ਡੀਜਲ ਦੀ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੈਟਰੋਲ ਡੀਜਲ ਦਾ ਲੋੜ ਮੁਤਾਬਿਕ ਇਸਤੇਮਾਲ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਸਟੋਰ /ਜਮ੍ਹਾਖੋਰੀ ਨਾ ਕੀਤੀ ਜਾਵੇ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026