ਨਵੇਂ ਟ੍ਰੈਫਿਕ ਰੂਲਾ ਨੂੰ ਰੱਦ ਕਰੇ ਕੇਂਦਰ ਸਰਕਾਰ- ਰੇਸ਼ਮ ਸਿੰਘ ਗਿੱਲ ਮਾਰੂ ਪੱਤਰ ਰੱਦ ਕਰੇ ਅਤੇ ਮੰਨੀਆਂ ਮੰਗਾਂ ਲਾਗੂ ਕਰੇ ਪੰਜਾਬ ਸਰਕਾਰ-ਜਤਿੰਦਰ ਸਿੰਘ
- 101 Views
- kakkar.news
- January 3, 2024
- Punjab
ਨਵੇਂ ਟ੍ਰੈਫਿਕ ਰੂਲਾ ਨੂੰ ਰੱਦ ਕਰੇ ਕੇਂਦਰ ਸਰਕਾਰ- ਰੇਸ਼ਮ ਸਿੰਘ ਗਿੱਲ
ਮਾਰੂ ਪੱਤਰ ਰੱਦ ਕਰੇ ਅਤੇ ਮੰਨੀਆਂ ਮੰਗਾਂ ਲਾਗੂ ਕਰੇ ਪੰਜਾਬ ਸਰਕਾਰ-ਜਤਿੰਦਰ ਸਿੰਘ
ਫ਼ਿਰੋਜ਼ਪੁਰ 3 ਜਨਵਰੀ 2024 (ਅਨੁਜ ਕੱਕੜ ਟੀਨੂੰ)
ਅੱਜ ਮਿਤੀ 3/01/2024 ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਭਾਰਤ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਟ੍ਰੈਫਿਕ ਨਿਯਮਾਂ ਖਿਲਾਫ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ ਗੇਟ ਰੈਲੀਆਂ ਕਰਕੇ ਕੇਂਦਰ ਦਾ ਪੁਤਲਾ ਫੂਕਿਆ ਗਿਆ ਫਿਰੋਜ਼ਪੁਰ ਡਿਪੂ ਦੇ ਗੇਟ ਤੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਏਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾ ਲੇਬਰ ਐਕਟਾ ਵਿੱਚ ਸੋਧ ਦੇ ਨਾਮ ਤੇ ਨਿੱਜੀ ਕੰਪਨੀ ਨੂੰ ਲੁੱਟ ਦਾ ਕਰਾਉਣ ਦੀ ਕੋਸ਼ਿਸ਼ ਫੇਰ ਕਿਸਾਨਾਂ ਤੇ ਐਕਟ ਲਿਆ ਕੇ ਕਿਸਾਨੀ ਦੀ ਲੁੱਟ ਕਰਾਉਣੀ ਚਾਹੀ ਸੀ ਹੁਣ ਟ੍ਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ਤੇ ਪੂਰੇ ਭਾਰਤ ਦੇ ਡਰਾਈਵਰਾਂ ਆਮ ਵਰਗ ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਕੇਂਦਰ ਸਰਕਾਰ ਤੁਰੀ ਹੈ ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ ਇਸ ਐਕਟ ਵਿੱਚ ਜ਼ੋ ਸੈਕਸ਼ਨ 106(2) ਬੀ ਐਨ ਐਸ ਵਿੱਚ ਡਰਾਈਵਰਾਂ ਨੂੰ 10 ਦੀ ਸਜ਼ਾ ਅਤੇ ਜੁਰਮਾਨੇ ਦੀ ਸੋਧ ਕੀਤੀ ਹੈ ਉਹ ਡਰਾਈਵਰਾਂ ਨਾਲ ਬਿਲਕੁੱਲ ਧੱਕੇਸ਼ਾਹੀ ਹੈ ਅਤੇ ਧਾਰਾ 104(2) ਵਿੱਚ ਸੋਧ ਜ਼ੋ ਕਿ ਦੋਸ਼ੀ ਨੂੰ ਵੀ ਗਵਾਹ ਬਣਾਉ ਦੀ ਗੱਲ ਕਹਿੰਦੀ ਹੈ ਉਹ ਭਾਰਤੀ ਸੰਵਿਧਾਨ ਦੀ ਧਾਰਾ 20(3)ਦੇ ਖਿਲਾਫ ਹੋ ਸਕਦੀ ਹੈ
ਇਸ ਲਈ ਸਾਰੇ ਵਰਗਾਂ ਦੇ ਡਰਾਈਵਰਾਂ ਵਲੋਂ ਇਸ ਐਕਟ ਦਾ ਵਿਰੋਧ ਕੀਤਾ ਜਾਂ ਰਿਹਾ ਹੈ ਅਤੇ ਇਹ ਸੋਧ ਵਾਲਾ ਐਕਟ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਭਾਰਤ ਦੀ ਮੋਦੀ ਸਰਕਾਰ ਵਲੋਂ ਵਾਰ ਵਾਰ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਹੱਥੀਂ ਲੁੱਟ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ ਹੈ ਜੇਕਰ ਕੇਂਦਰ ਸਰਕਾਰ ਵਲੋ ਟ੍ਰੈਫਿਕ ਰੂਲਾ ਵਿੱਚ ਕੀਤੀਆ ਸੋਧਾਂ ਵਾਪਿਸ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ
ਡਿਪੂ ਪ੍ਰਧਾਨ ਜਤਿੰਦਰ ਸਿੰਘ ਸੈਕਟਰੀ ਮੁੱਖਪਾਲ ਸਿੰਘ ਨੇ ਕਿਹਾ ਕਿ ਕੇਂਦਰ ਵਾਂਗ ਪੰਜਾਬ ਸਰਕਾਰ ਵੀ ਮੁਲਾਜ਼ਮ ਮਾਰੂ ਨੀਤੀਆਂ ਤੇ ਲੱਗੀ ਹੋਈ ਹੈ ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ,ਠੇਕੇਦਾਰ ਵਿਚੋਲਿਆਂ ਨੂੰ ਬਾਹਰ ਕੱਢਣਾ,ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ ਆਦਿ ਪੂਰਾ ਨਹੀਂ ਕੀਤਾ ਜਾ ਰਿਹਾ ਦੂਸਰੇ ਪਾਸੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਵਿੱਚ ਡਿਊਟੀ ਤੋਂ ਫਾਰਗ ਕਰਮਚਾਰੀਆਂ ਨੂੰ ਬਹਾਲ ਕਰਨਾ,ਤਨਖ਼ਾਹ ਵਾਧੇ ਦਾ ਏਰੀਅਲ ਪਾਉਣਾ,ਕੰਡੀਸ਼ਨਾ ਵਿੱਚ ਸੋਧ ਆਦਿ ਸ਼ਾਮਿਲ ਹੈ ਇਹਨਾਂ ਨੂੰ ਲਾਗੂ ਕਰਨ ਦੀ ਬਜਾਏ ਜਿਹੜੀਆਂ ਪਨਬੱਸਾਂ ਨੂੰ ਰੋਡਵੇਜ਼ ਵਿੱਚ ਸ਼ਾਮਿਲ ਕੀਤਾ ਗਿਆ ਹੈ ਕੰਟਰੈਕਟ ਮੁਲਾਜ਼ਮਾਂ ਨੂੰ ਉਹਨਾਂ ਬੱਸਾਂ ਨੂੰ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਕੰਟਰੈਕਟ ਮੁਲਾਜ਼ਮਾਂ ਦਾ ਉਵਰਟਾਈਮ ਬੰਦ ਕਰਨ ਦਾ ਪੱਤਰ ਕੱਢਿਆ ਗਿਆ ਅਜਿਹੀ ਸਥਿਤੀ ਵਿੱਚ ਕਰਮਚਾਰੀਆਂ ਕੋਲ ਸੰਘਰਸ਼ ਤੋਂ ਬਿਨਾਂ ਕੋਈ ਹੋਰ ਹੱਲ ਨਹੀਂ ਹੈ ਯੂਨੀਅਨ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਵਿੱਰੁਧ ਮਿਤੀ 06/01/2024 ਨੂੰ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024