ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ:ਧੀਮਾਨ
- 57 Views
- kakkar.news
- January 4, 2024
- Punjab
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ:ਧੀਮਾਨ
ਫਿਰੋਜ਼ਪੁਰ 4 ਜਨਵਰੀ, 2024 (ਅਨੁਜ ਕੱਕੜ ਟੀਨੂੰ)
ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਤੇ ਰਾਸ਼ਟਰੀ ਜ਼ਜਬੇ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ ) ਡਾ. ਨਿਧੀ ਕੁਮਦ ਬਾਮਬਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਹੋਣਾ ਚਾਹੀਦਾ ਹੈ ਅਤੇ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ| ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਅਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਇਸ ਲਈ ਉਨ੍ਹਾਂ ਨੂੰ ਸਮਰਪਿਤ ਇਸ ਦਿਹਾੜੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਸੇਵਾ ਅਤੇ ਸਮਰਪਿਤ ਭਾਵਨਾ ਨਾਲ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਡੀਡੀਪੀਓ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਆਦਿ ਸ਼ਾਮਲ ਸਨ, ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵੀ.ਆਈ.ਪੀ. ਸਟੇਜ਼ ਅਤੇ ਗਰਾਊਂਡ ਦੀ ਸਫਾਈ, ਵਾਹਨਾਂ ਦੀ ਪਾਰਕਿੰਗ, ਸਲਾਮੀ ਵਾਲੀ ਥਾਂ ‘ਤੇ ਸਲੂਟਿੰਗ ਬੇਸ ਤਿਆਰ ਕਰਨ ਅਤੇ ਕੌਮੀ ਝੰਡੇ ਦਾ ਪ੍ਰਬੰਧ ਕਰਨ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਪ੍ਰਬੰਧ ਕਰਨ, ਸੜਕਾਂ ਦੇ ਦੋਵੇਂ ਪਾਸੇ ਝੰਡੇ ਲਗਾਉਣ, ਚੌਂਕਾਂ ਦੀ ਸਜਾਵਟ ਕਰਨ, ਟਰਾਂਸਪੋਰਟ, ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਡਾਕਟਰੀ ਸਹਾਇਤਾ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡਾਂ ਆਦਿ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ. ਸ੍ਰੀ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ, ਐਸ.ਪੀ.(ਐਚ) ਸੋਹਨ ਲਾਲ ਸੋਨੀ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਪ੍ਰਗਟ ਸਿੰਘ ਬਰਾੜ, ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਜਗਦੀਪ ਸਿੰਘ ਸੰਧੂ, ਡਾ. ਸਤਿੰਦਰ ਸਿੰਘ, ਐਮ.ਈ. ਨਗਰ ਕੌਂਸਲ ਚਰਨਪਾਲ, ਡੀ.ਡੀ.ਐਫ. ਸੌਰਵ ਕੁਮਾਰ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024