ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵਲੋਂ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਧੀਮਾਨ
- 113 Views
- kakkar.news
- January 5, 2024
- Punjab
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵਲੋਂ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਧੀਮਾਨ
ਫਿਰੋਜ਼ਪੁਰ, 5 ਜਨਵਰੀ 2024 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਯੋਗ ਅਗਵਾਈ ਹੇਠ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।



- October 15, 2025