ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
- 219 Views
- kakkar.news
- January 6, 2024
- Punjab Religious
ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
ਫਿਰੋਜ਼ਪੁਰ, 06 ਜਨਵਰੀ 2024 (ਅਨੁਜ ਕੱਕੜ ਟੀਨੂੰ)
ਦਫਤਰ ਕਮਿਸ਼ਨਰ , ਫਿਰੋਜ਼ਪੁਰ ਫਿਰੋਜ਼ਪੁਰ ਮੰਡਲ ਦੇ ਅਧਿਕਾਰੀਆਂ / ਕਰਮਚਾਰੀਆਂ ਵਲੋਂ ਨਵੇਂ ਸਾਲ ਦੇ ਆਗਮਨ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਕਮਿਸ਼ਨਰ ਦਫਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ ।
ਇਸ ਮੌਕੇ ਸ਼੍ਰੀ ਅਰੁਣ ਸੇਖੜੀ , ਆਈ ਏ ਐਸ, ਮੰਡਲ ਕਮਿਸ਼ਨਰ ਫਿਰੋਜ਼ਪੁਰ ਵਲੋਂ ਸ਼ਿਰਕਤ ਕੀਤੀ ਗਈ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੰਗਤਾਂ ਨੂੰ ਜੀ ਆਈਆਂ ਕਿਹਾ ਅਤੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆ ਮੁਬਾਰਕਾਂ ਵੀ ਦਿਤੀਆਂ । ਇਸ ਦੇ ਨਾਲ ਸ਼੍ਰੀ ਸੇਖੜੀ ਨੇ ਸਰਬਤ ਦੇ ਭਲੇ ਦੀ ਵੀ ਅਰਦਾਸ ਕੀਤੀ ।
ਇਸ ਮੌਕੇ ਸ. ਪਰਮਿੰਦਰ ਸਿੰਘ, ਸੁਪਰਡੰਟ,ਸ੍ਰੀ ਵਿਕਰਾਂਤ ਖੁਰਾਣਾ, ਸੁਪਰਡੰਟ , ਦੀਪਕ ਲੂੰਬਾ, ਨਿੱਜੀ ਸਹਾਇਕ, ਰੇਖਾ ਗੁਪਤਾ, ਸੀਨੀਅਰ ਸਹਾਇਕ,ਕੁਲਦੀਪ ਕੁਮਾਰ, ਸੀਨੀਅਰ ਸਹਾਇਕ, ਗੁਰਪਾਲ ਸਿੰਘ, ਸੀਨੀਅਰ ਸਹਾਇਕ ਅਤੇ ਸਮੂਹ ਸਟਾਫ਼ ਆਦਿ ਨੇ ਵੀ ਹਾਜ਼ਿਰ ਹੋ ਕੇ ਗੁਰੂ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਅਤੇ ਗੁਰਬਾਣੀ ਦਾ ਅਨੰਦ ਲਿਆ ।


