Trending Now
#ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
#ਨਵਜੰਮੇ ਬੱਚਿਆਂ ਦੀ ਦੇਖਭਾਲ ਹਫਤੇ ਦੌਰਾਨ ਲਗਾਇਆ ਜਾਗਰੂਕਤਾ ਸੈਮੀਨਾਰ
#ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ
#ਬਰਨਾਲਾ ਵਿਖੇ ਸੂਬਾ ਪੱਧਰੀ ਰੋਸ ਮਾਰਚ ਕਰਕੇ ਕਲੈਰੀਕਲ ਕਾਮਿਆਂ ਨੇ ਕੀਤਾ ਚਾਰ ਦਿਨਾਂ ਲਈ ਕੰਮ ਬੰਦ ਬਰਨਾਲਾ ਦੇ ਬਜਾਰਾ ਵਿੱਚ ਹੋਈ ਪੰਜਾਬ ਸਰਕਾਰ ਮੁਰਦਾਬਾਦ
#ਧੁੰਦ ਕਾਰਨ ਵੱਡੇ ਹਾਦਸੇ ਹੋਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਸਮਾਂ ਤਬਦੀਲੀ ਦਾ ਲਵੇ ਫੈਸਲਾ – ਮਲਕੀਤ ਹਰਾਜ /ਸ਼ਲਿੰਦਰ ਕੰਬੋਜ
#ਬੈਡਮਿੰਟਨ ਲਵਰਜ਼ ਵਲੋਂ ਚੌਥਾ ਚਾਰ ਰੋਜ਼ਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
#ਫਿਰੋਜ਼ਪੁਰ ਪੁਲਿਸ ਵੱਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 11 ਪਿਸਟਲ ਅਤੇ 21 ਮੈਗਜ਼ੀਨ ਜਬਤ
#ਹਥਿਆਰਾਂ ਨਾਲ ਹਮਲਾ ਕਰ ਮੋਟਰਸਾਇਕਲ ਦੀ ਕੀਤੀ ਲੁਟ, ਪੁਲਿਸ ਵੱਲੋਂ ਤਲਾਸ਼ ਜਾਰੀ
#ਫਿਰੋਜ਼ਪੁਰ ਵਿੱਚ ਬਿਨਾ ਲਾਇਸੈਂਸ ਵਾਲੀ ਖਾਦ ਦਾ ਜ਼ਖੀਰਾ ਜਬਤ; ਗੋਦਾਮ ਮਾਲਕਾ ਖਿਲਾਫ ਮਾਮਲਾ ਦਰਜ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ
- 61 Views
- kakkar.news
- January 6, 2024
- Punjab
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਖੇ ਵਿਸ਼ੇਸ਼ ਕੈਂਪਾਂ ਦਾ ਆਯੋਜਨ
ਫਿਰੋਜ਼ਪੁਰ, 6 ਜਨਵਰੀ 2024 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਯੋਗ ਅਗਵਾਈ ਹੇਠ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਮਾਲ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਯਤਨਸ਼ੀਲ ਹੈ ਇਸੇ ਤਹਿਤ ਅੱਜ ਇਹ ਵਿਸ਼ੇਸ਼ ਕੈਂਪ ਲਗਾ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕੀਤੇ ਗਏ।
ਇਸ ਮੌਕੇ ਆਏ ਪ੍ਰਾਰਥੀਆਂ ਵੱਲੋਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤਾਂ ਲਈ ਕੀਤੇ ਜਾ ਰਹੇ ਅਜਿਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਐਨ.ਆਰ.ਆਈਜ਼ ਵੀ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
Categories
Recent Posts
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024