ਫਿਰੋਜ਼ਪੁਰ ਦੇ ਜ਼ੀਰਾ ਵਿਖੇ STF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ
- 154 Views
- kakkar.news
- January 9, 2024
- Crime Punjab
ਫਿਰੋਜ਼ਪੁਰ ਦੇ ਜ਼ੀਰਾ ਵਿਖੇ STF ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ
ਫਿਰੋਜ਼ਪੁਰ 09 ਜਨਵਰੀ 2024 (ਸਿਟੀਜ਼ਨਜ਼ ਵੋਇਸ )
ਫ਼ਿਰੋਜ਼ਪੁਰ ਦੇ ਜੀਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰਾ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦਾ ਨਸ਼ਾ ਤਸਕਰਾਂ ਨਾਲ ਮੁਕਾਬਲਾ ਹੋਣ ਦੀ ਸੂਚਨਾ ਹੈ। ਇਸ ਦੌਰਾਨ ਨਸ਼ਾ ਤਸਕਰਾਂ ਨੇ STF ‘ਤੇ ਕਰਾਸ ਫਾਇਰਿੰਗ ਕਰ ਦਿੱਤੀ। ਟੀਮ ਵੱਲੋਂ ਕੀਤੀ ਜਵਾਬੀ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗੋਲੀਆਂ ਲੱਗੀਆਂ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਫਿਲਹਾਲ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਸਮੱਗਲਰਾਂ ਦੇ ਕਬਜ਼ੇ ‘ਚੋਂ 3 ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਨਸ਼ਾ ਤਸਕਰ ਇਲਾਕੇ ‘ਚ ਕਾਫੀ ਸਮੇਂ ਤੋਂ ਸਰਗਰਮ ਸਨ। STF ਵੱਲੋਂ ਇਹ ਸਾਰੀ ਕਾਰਵਾਈ ਜੀਰਾ ਤਲਵੰਡੀ ਰੋਡ ‘ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਵਲੋਂ ਆਪਣੀ ਸਵਿਫਟ ਕਾਰ ‘ਚ ਭੱਜਦੇ ਹੋਏ ਪੁਲਸ ‘ਤੇ ਫਾਇਰਿੰਗ ਕੀਤੀ । ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਦੌਰਾਨ ਉਕਤ ਤਸਕਰਾਂ ਤੇ ਗੋਲੀਬਾਰੀ ਕੀਤੀ ਜਿਸ ਵਿੱਚ ਦੋ ਤਸਕਰਾਂ ਨੂੰ ਵੀ ਗੋਲੀਆਂ ਲੱਗੀਆਂ ।


