ਫਿਰੋਜ਼ਪੁਰ ਚ ਦੋ ਮੋਟਰਸਾਈਕਲਾਂ ਦੀ ਆਪਸ ਚ ਹੋਈ ਟੱਕਰ ਨਾਲ ਪ੍ਰਵਾਸੀ ਮਜਦੂਰ ਦੀ ਹੋਈ ਮੌਤ
- 125 Views
- kakkar.news
- January 11, 2024
- Crime Punjab
ਫਿਰੋਜ਼ਪੁਰ ਚ ਦੋ ਮੋਟਰਸਾਈਕਲਾਂ ਦੀ ਆਪਸ ਚ ਹੋਈ ਟੱਕਰ ਨਾਲ ਪ੍ਰਵਾਸੀ ਮਜਦੂਰ ਦੀ ਹੋਈ ਮੌਤ
ਫਿਰੋਜ਼ਪੁਰ 11 ਜਨਵਰੀ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਚ ਦੋ ਮੋਟਰਸਾਈਕਲਾਂ ਦੀ ਆਪਸ ਚ ਹੋਈ ਭਿਆਨਕ ਟੱਕਰ ਨਾਲ ਪ੍ਰਵਾਸੀ ਮਜਦੂਰ ਦੀ ਮੌਤ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ । ਫ਼ਿਰੋਜ਼ਪੁਰ ਦੇ ਸੱਤਿਆਵਾਲਾ ਮੋੜ ਵਿਖੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਤੋਂ ਬਾਅਦ ਇੱਕ ਪ੍ਰਵਾਸੀ ਮਜ਼ਦੂਰ ਸੂਰਜ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਸਾਥੀ ਸੋਨੂੰ ਨੇ ਦੱਸਿਆ ਕਿ ਦਿਹਾੜੀ ਮਜ਼ਦੂਰੀ ਦਾ ਕੰਮ ਕਰਨ ਤੋਂ ਬਾਅਦ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲ ‘ਤੇ ਵਾਪਸ ਘਰ ਜਾ ਰਹੇ ਸਨ ਤਾਂ ਅਚਾਨਕ ਇੱਕ ਤੇਜ਼ ਰਫ਼ਤਾਰ ਨਾਲ ਦੂਜੇ ਪਾਸੇ ਤੋਂ ਆਏ ਮੋਟਰਸਾਈਕਲ ਸਵਾਰ ਨੇ ਲਾਪਰਵਾਹੀ ਨਾਲ ਗਲਤ ਸਾਈਡ ‘ਤੇ ਜਾ ਕੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ । ਮ੍ਰਿਤਕ ਦੇ ਰਿਸ਼ਤੇਦਾਰ ਸੋਨੂੰ ਕੁਮਾਰ ਨੇ ਦੱਸਿਆ ਕਿ ਇਹ ਸੂਰਜ ਕੁਮਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਮਜ਼ਦੂਰੀ ਦਾ ਕੰਮ ਕਰਨ ਆਇਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਦੂਜੇ ਮੋਟਰਸਾਈਕਲ ਸਵਾਰ ਸੁਖਦੇਵ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ


