ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ
- 114 Views
- kakkar.news
- January 11, 2024
- Punjab
ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ
ਫਿਰੋਜ਼ਪੁਰ 11 ਜਨਵਰੀ 2024 (ਸਿਟੀਜ਼ਨਜ਼ ਵੋਇਸ)
ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਮਨਾਈ ਗਈ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ ਨੇ ਕਿਹਾ ਕਿ ਗਰਭ ਵਿੱਚ ਬੱਚੇ ਦਾ ਲਿੰਗ ਨਿਰਧਾਰਨ ਟੈਸਟ ਕਰਵਾਉਣਾ ਕਾਨੂੰਨੀ ਤੌਰ ਤੇ ਸਜ਼ਾਯੋਗ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਲਾਗੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਕੰਮ ਕਰਦੇ ਅਲਟਰਾਸਾਊਂਡ ਸੈਂਟਰਾਂ ਦੀ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਂਦੀ ਹੈ। ਉਨਾਂ ਵੱਲੋਂ ਨਵ-ਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਕੰਬਲ ਦੇ ਕੇ ਸਨਮਾਨਿਤ ਕੀਤਾ ਗਿਆ। ਐਸ.ਐਮ.ਓ. ਡਾ. ਵਿਸ਼ਾਲ ਵੱਲੋਂ ਆਮ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਲੜਕੇ ਅਤੇ ਲੜਕੀਆਂ ਵਿੱਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ ਕਿਉਂਕਿ ਅਜੋਕੇ ਸਮੇਂ ਵਿੱਚ ਧੀਆਂ ਸਮਾਜ ਦੀ ਸ਼ਾਨ ਹਨ। ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਵਾਲੀਆ ਨੇ ਸੰਦੇਸ਼ ਦਿੰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਧੀਆਂ ਸਾਡੇ ਸਮਾਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਇਸ ਲਈ ਮਾਪਿਆਂ ਨੂੰ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਲੜਕੀਆਂ ਨੂੰ ਵੀ ਹਰ ਖੇਤਰ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਡਾ. ਨਵੀਨ ਸੇਠ, ਡਾ. ਡੇਵਿਡ, ਸੀਮਾ ਰਾਣੀ ਪੀ.ਐਨ.ਡੀ.ਟੀ. ਕੁਆਰਡੀਨੇਟਰ, ਸੁਰਿੰਦਰ ਕੁਮਾਰ (ਪੀ.ਐਨ.ਡੀ.ਟੀ.), ਸੁਪਰਡੈਂਟ ਪਰਮਵੀਰ ਮੋਂਗਾ ਅਤੇ ਪੀ.ਏ. ਵਿਕਾਸ ਕਾਲੜਾ ਵੀ ਮੌਜੂਦ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024