ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਬਣੇ ਰਹੇ ਨਵੇਂ ਗੁਰਦੁਆਰਾ ਸਾਹਿਬ ਲਈ ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ 51 ਹਜਾਰ ਰੁਪਏ ਦਾ ਚੈਕ ਭੇਂਟ ਕੀਤਾ
- 112 Views
- kakkar.news
- January 17, 2024
- Punjab
ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਬਣੇ ਰਹੇ ਨਵੇਂ ਗੁਰਦੁਆਰਾ ਸਾਹਿਬ ਲਈ ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ 51 ਹਜਾਰ ਰੁਪਏ ਦਾ ਚੈਕ ਭੇਂਟ ਕੀਤਾ
ਗੁਰੂਹਰਸਹਾਏ/ਫਿਰੋਜਪੁਰ 17 ਜਨਵਰੀ 2024 (ਅਨੁਜ ਕੱਕੜ ਟੀਨੂੰ)
ਫਿਰੋਜਪੁਰ ਸ਼ਹਿਰ ਦੇ ਬਗਦਾਦੀ ਗੇਟ ਵਿੱਚ ਨਵੇਂ ਬਣ ਰਹੇ ਰਾਮਗੜ੍ਹੀਆ ਗੁਰਦੁਆਰਾ ਸਾਹਿਬ ਦੀ ਉਸਾਰੀ ਚੱਲ ਰਹੀ ਹੈ। ਅੱਜ ਜਲਾਲਾਬਾਦ ਹਲਕੇ ਦੇ ਸਾਬਕਾ ਵਿਧਾਇਕ ਸ਼੍ਰੀ ਰਮਿੰਦਰ ਆਵਲਾ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਨ ’ਤੇ ਸੇਵਾ ਕਰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਟੂ ਨੂੰ 51 ਹਜਾਰ ਰੁਪਏ ਦਾ ਚੈਕ ਭੇਂਟ ਕੀਤਾ। ਇਸ ਮੌਕੇ ਰਮਿੰਦਰ ਆਵਲਾ ਵੱਲੋਂ ਨੇ ਕਿਹਾ ਕਿ ਉਹ ਅਤੇ ਉਨ੍ਹਾ ਦਾ ਪਰਿਵਾਰ ਸਿੱਖ ਧਰਮ ਵਿੱਚ ਬਹੁਤ ਵਿਸ਼ਵਾਸ ਰੱਖਦੇ ਹਨ ਤੇ ਉਹ ਵੱਧ ਚੜ੍ਹ ਕੇ ਧਾਰਮਿਕ ਕੰਮਾਂ ਵਿੱਚ ਆਪਣਾ ਯੋਗਦਾਨ ਦਿੰਦੇ ਹਨ ਤੇ ਗੁਰੂ ਸਾਹਿਬਨ ਵੱਲੋਂ ਦਿਖਾਏ ਰਸਤੇ ’ਤੇ ਚੱਲਦੇ ਗਰੀਬ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕਰਦੇ ਹਨ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਗੁਰਦੁਆਰਾ ਸਾਹਿਬ ਦੇ ਨਿਰਮਾਨ ਵਾਸਤੇ ਹੋਰ ਵੀ ਯੋਗਦਾਨ ਪਾਉਣਗੇ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ, ਤੇਜਿੰਦਰ ਸਿੰਘ ਬਿੱਟੂ, ਅਮੋਲਕ ਸਿੰਘ ਝਾਂਜੀ, ਰਮੇਸ਼ ਸੇਠੀ, ਹਰਚਰਨ ਸਿੰਘ, ਜਸਪਾਲ ਸਿੰਘ, ਅਮਨ ਦੁੱਗਲ, ਮਨਮੀਤ ਸਿੰਘ ਮਿੰਟੂ ਐਮ.ਸੀ., ਸਿਮੂ ਪਾਸੀ ਆਦਿ ਮੋਜੂਦ ਸਨ।

