26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ
- 74 Views
- kakkar.news
- January 24, 2024
- Punjab
26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ
ਫਿਰੋਜ਼ਪੁਰ 24 ਜਨਵਰੀ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਆਜ਼ਾਦੀ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਦਿੱਤੀ।
ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਅਤੇ ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਅਰਵਿੰਦ ਮੀਨਾ ਆਈ.ਪੀ.ਐਸ. ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਤਨੋ-ਮਨੋਂ ਸਹਿਯੋਗ ਪਾਉਣ। ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕਰ ਲਏ ਗਏ ਹਨ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਗੱਡੀਆਂ ਦੀ ਪਾਰਕਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਹਿਸੀਲ ਵਾਲੇ ਪਾਸੇ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਤੇ ਪੁਰਾਣੇ ਐਸਐਸਪੀ ਦਫਤਰ ਵਾਲੇ ਪਾਸੇ ਹੇਵੇਗੀ। ਆਮ ਜਨਤਾ ਦੀ ਐਂਟਰੀ ਕੋਰਟ ਰੋਡ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਾਲੇ ਪਾਸਿਓਂ ਹੋਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐਸ.ਪੀ.ਐਚ ਸੋਹਨ ਲਾਲ ਸੋਨੀ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਪ੍ਰਗਟ ਸਿੰਘ ਬਰਾੜ, ਸਹਾਇਕ ਸਿਵਲ ਸਰਜਨ ਡਾ. ਸ਼ੁਸਮਾ ਠੱਕਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024