Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
5 ਫਰਵਰੀ ਨੂੰ ਡੀ ਵਾਰਮਿੰਗ ਡੇ, 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ
- kakkar.news
- February 3, 2024
- Punjab
5 ਫਰਵਰੀ ਨੂੰ ਡੀ ਵਾਰਮਿੰਗ ਡੇ, 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ
ਫਿਰੋਜ਼ਪੁਰ , 3 ਫਰਵਰੀ 2024 (ਅਨੁਜ ਕੱਕੜ ਟੀਨੂੰ)
ਪ੍ਰਭਾਰੀ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ 5 ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਡੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਨੇ ਦੱਸਿਆ ਕਿ 5 ਫਰਵਰੀ ਨੂੰ ਡੀ ਵਾਰਮਿੰਗ ਡੇ ਅਤੇ 12 ਫਰਵਰੀ ਨੂੰ ਮੌਪ ਅਪ ਡੇ ਮਣਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਬੱਚਿਆਂ ਦਾ ਸ਼ਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣਾ ਬਹੁਤ ਜਰੂਰੀ ਹੈ । ਪੇਟ ਵਿੱਚ ਕੀੜੇ ਹੋਣ ਨਾਲ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਉਨ੍ਹਾਂ ਨੂੰ ਖਾਧਾ ਪੀਤਾ ਨਹੀਂ ਲੱਗਦਾ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਹਮੇਸ਼ਾ ਥਕਾਵਟ ਰਹਿੰਦੀ ਹੈ ਤੇ ਉਸ ਦਾ ਸਰਵਪੱਖੀ ਵਿਕਾਸ ਰੁੱਕ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦਿਨ ਨੂੰ ਮਨਾਉਣ ਦਾ ਉਦੇਸ਼ ਹੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣਾ ਹੈ।
ਇਸ ਮੌਕੇ ਸਹਾਇਕ ਸਿਵਿਲ ਸਰਜਨ ਡਾ. ਸੁਸ਼ਮਾ ਨੇ ਦੱਸਿਆ ਕਿ ਡੀ ਵਾਰਮਿੰਗ ਦਿਵਸ ਵਾਲੇ ਦਿਨ ਜ਼ਿਲੇ ਦੇ ਸਾਰੇ ਆਂਗਣਵਾੜੀ ਸੈਂਟਰਾਂ, ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿਚ ਅਲਬੇਂਦਾਜ਼ੋਲ ਦੀ ਗੋਲੀ ਖੁਆਈ ਜਾਏਗੀ।
ਇਸ ਮੌਕੇ ਡਾ ਯੁਵਰਾਜ, ਸੁਪਰਡੈਂਟ ਪਰਮਵੀਰ ਮੋਗਾ, ਪੀ ਏ ਵਿਕਾਸ ਕਾਲੜਾ ਅਤੇ ਹੋਰ ਸਟਾਫ ਮੋਜੂਦ ਸੀ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026