ਫਿਰੋਜ਼ਪੁਰ ਪੁਲਿਸ ਨੇ ਫਰਾਰ ਹੋਏ ਕਾਤਲ ਨੂੰ 24 ਘੰਟਿਆਂ ਟਰੇਸ ਕਰ ਕੀਤਾ ਗਿਰਫ਼ਤਾਰ
- 167 Views
- kakkar.news
- February 9, 2024
- Crime Punjab
ਫਿਰੋਜ਼ਪੁਰ ਪੁਲਿਸ ਨੇ ਫਰਾਰ ਹੋਏ ਕਾਤਲ ਨੂੰ 24 ਘੰਟਿਆਂ ਟਰੇਸ ਕਰ ਕੀਤਾ ਗਿਰਫ਼ਤਾਰ
ਫਿਰੋਜ਼ਪੁਰ, 9 ਫਰਵਰੀ, 2024 (ਅਨੁਜ ਕੱਕੜ ਟੀਨੂੰ )
ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਾਨੂੰਨ ਨੂੰ ਕਿਸੇ ਤਰਾਂ ਵੀ ਆਪਣੇ ਹੱਥ ਵਿੱਚ ਲੈਣ ਵਾਲੇ ਅਪਰਾਧੀਆ ਖਿਲਾਫ ਤੁਰੰਤ ਕਾਰਵਾਈ ਲਈ ਜਿਲ੍ਹਾ ਪੁਲਿਸ ਪੂਰੀ ਤਰਾਂ ਵਚਨਬਧ ਹੈ। ਜਿਲ੍ਹਾ ਦੇ ਸਮੂਹ ਗਜਟਿਡ ਅਧਿਕਾਰੀਆ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ।
ਮਿਤੀ 08-02-2024 ਨੂੰ ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ, ਥਾਣਾ ਮੱਲਾਂਵਾਲਾ ਨੇ ਪੁਲਿਸ ਨੂੰ ਸੂਚਨਾਂ ਦਿੱਤੀ ਕਿ ਬੱਚਿਤਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਦੂਲਾ ਸਿੰਘ ਵਾਲਾ ਨੇ ਉਸ ਨੂੰ ਅਤੇ ਉਸ ਦੇ ਭਰਾ ਸਤਨਾਮ ਸਿੰਘ ਨੂੰ ਆਪਣੇ ਘਰ ਬੁਲਾਇਆ ਕਿ ਜਰੂਰੀ ਗੱਲ ਕਰਨੀ ਹੈ, ਜਿਸ ਤੇ ਉਹ ਦੋਵੇ ਭਰਾ ਅਤੇ ਉਹਨਾਂ ਦਾ ਇੱਕ ਦੋਸਤ ਬਲਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਕਿਸ਼ਨ ਸਿੰਘ ਵਾਲਾ, ਬੱਚਿਤਰ ਸਿੰਘ ਦੇ ਘਰ ਆ ਗਏ। ਬੱਚਿਤਰ ਸਿੰਘ ਨੇ ਉਸ ਦੇ ਭਰਾ ਸਤਨਾਮ ਸਿੰਘ ਨੂੰ ਕਮਰੇ ਅੰਦਰ ਬੁਲਾਇਆ ਅਤੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਮੋਕੇ ਤੋਂ ਫਰਾਰ ਹੋ ਗਿਆ। ਜਿਸ ਤੇ ਗੁਰੰਜਟ ਸਿੰਘ ਦੇ ਬਿਆਨ ਮੁਤਾਬਿਕ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਰਜਿਸਟਰ ਕੀਤਾ ਗਿਆ।
ਇਸ ਮਾਮਲੇ ਦੇ ਫਰਾਰ ਦੋਸ਼ੀ ਨੂੰ ਕਾਬੂ ਕਰਨ ਲਈ ਸ੍ਰੀ ਰਣਧੀਰ ਕੁਮਾਰ, ਆਈ.ਪੀ.ਐੱਸ., ਕਪਤਾਨ ਪੁਲਿਸ (ਇੰਨ:), ਸ਼੍ਰੀ ਬਲਕਾਰ ਸਿੰਘ ਡੀ.ਐੱਸ.ਪੀ.(ਡੀ), ਸ਼੍ਰੀ ਗੁਰਦੀਪ ਸਿੰਘ ਡੀ.ਐਸ.ਪੀ.(ਜ਼ੀਰਾ), ਇੰਸ: ਪ੍ਰਭਜੀਤ ਸਿੰਘ ਇੰਚਾਰਜ਼ ਸੀ.ਆਈ.ਏ. ਫਿਰੋਜ਼ਪੁਰ ਅਤੇ ਐੱਸ.ਆਈ. ਬਲਰਾਜ ਸਿੰਘ ਐੱਸ.ਐੱਚ.ਓ ਥਾਣਾ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾ ਕੇ ਵਿਸ਼ੇਸ਼ ਉਪਰਾਲੇ ਵਿੱਢੇ ਗਏ, ਜਿਸ ਦੇ ਚੱਲਦਿਆ ਭਰੋਸੇਯੋਗ ਵਸੀਲਿਆ ਤੋਂ ਮਿਲੀ ਜਾਣਕਾਰੀ ਅਤੇ ਟੈਕਨਿਕਲ ਸੋਰਸਾਂ ਦੀ ਮਦਦ ਨਾਲ ਅੱਜ ਮਿਤੀ 09.02.2024 ਨੂੰ ਬੱਚਿਤਰ ਸਿੰਘ ਉਕਤ ਨੂੰ ਬੱਸ ਅੱਡਾ ਫਤਿਹਗੜ੍ਹ ਸਭਰਾਅ ਨੇੜੇ ਦਾਣਾ ਮੰਡੀ ਤੋਂ ਗ੍ਰਿਫਤਾਰ ਕੀਤਾ ਗਿਆ। ਬੱਚਿਤਰ ਸਿੰਘ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸ ਨੇ ਸਤਨਾਮ ਸਿੰਘ ਦਾ ਕਤਲ ਨਿੱਜੀ ਰੰਜਿਸ਼ ਕਰਕੇ ਕੀਤਾ ਹੈ। ਬੱਚਿਤਰ ਸਿੰਘ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024