ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ ਤਹਿਸੀਲਦਾਰ ਚੋਣਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆ, ਧਾਰਮਿਕ ਜਥੇਬੰਦੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
- 123 Views
- kakkar.news
- February 9, 2024
- Punjab
ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ 29 ਫਰਵਰੀ 2024 ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ ਤਹਿਸੀਲਦਾਰ ਚੋਣਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆ, ਧਾਰਮਿਕ ਜਥੇਬੰਦੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
ਫਿਰੋਜ਼ੁਪਰ 9 ਫਰਵਰੀ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਚੋਣ ਅਫਸਰ ਸ੍ਰੀ. ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 29 ਫਰਵਰੀ 2024 ਤੱਕ ਚੱਲੇਗਾ। ਇਹ ਜਾਣਕਾਰੀ ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਰਾਜਸੀ ਪਾਰਟੀਆ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਦਿੱਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ. ਚਾਂਦ ਪ੍ਰਕਾਸ਼ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁ
ਉਨ੍ਹਾਂ ਕਿਹਾ ਕਿ ਫਾਰਮ-। ਸਬੰਧਤ ਚੋਣ ਹਲਕੇ ਦੇ ਰਿਵਾਈਜਿੰਗ ਅਫਸਰ ਦੇ ਦਫਤਰ ਵਿਖੇ ਉੱਪਲਬਧ ਹਨ ਤੇ ਜ਼ਿਲ੍ਹੇ ਦੇ 21 ਸਾਲ ਦੇ ਸਮੂਹ ਕੇਸਧਾਰੀ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਫਾਰਮ-1 ਭਰਨ ਤੋਂ ਬਾਅਦ ਰਿਵਾਈਜਿੰਗ ਅਫਸਰ, ਸਹਾਇਕ ਰਿਵਾਈਜਿੰਗ ਅਫਸਰ ਦੇ ਦਫਤਰ ਜਾਂ ਆਪਣੇ ਹਲਕੇ ਦੇ ਪਟਵਾਰੀ ਜਾਂ ਤਹਿਸੀਲਦਾਰਾਂ ਪਾਸ ਜਮਾਂ ਕਰਵਾ ਸਕਦੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ-1 ਜ਼ਿਲ੍ਹੇ ਦੀ ਵੈਬ ਸਾਈਟ www.ferozepur.nic.in ਤੇ ਵੀ ਉਪਲਬਧ ਹੈ। ਉਨ੍ਹਾਂ ਜ਼ਿਲ੍ਹੇ ਦੇ ਵੱਧ ਤੋਂ ਵੱਧ ਕੇਸਧਾਰੀ ਸਿੱਖਾਂ ਨੂੰ ਫਾਰਮਾਂ ਰਾਹੀਂ ਆਪਣੀ ਵੋਟ ਬਣਾਉਣ ਅਤੇ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਜ਼ੀਰਾ ਧਰਮਪਾਲ ਸਿੰਘ, ਇੰਸਪੈਕਟਰ ਨਗਰ ਕੌਂਸਲ ਤਲਵੰਡੀ ਭਾਈ ਮੋਤੀ ਲਾਲ, ਗੁਰਵਿੰਦਰ ਸਿੰਘ ਸ੍ਰੋਮਣੀ ਅਕਾਲੀ ਦਲ ਅਤੇ ਬਲਵਿੰਦਰ ਸਿੰਘ ਬਹੁਜਨ ਸਮਾਜ ਪਾਰਟੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁੰਮਾਇੰਦੇ ਅਤੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।


