ਫਿਰੋਜ਼ਪੁਰ ਪੁਲਿਸ ਵਲੋਂ ਸਤਲੁਜ ਦਰਿਆ ਕੋਲੋਂ ਹਜ਼ਾਰਾਂ ਲੀਟਰ ਲਾਹਣ ਬਰਾਮਦ ,
- 119 Views
- kakkar.news
- February 9, 2024
- Crime Punjab
ਫਿਰੋਜ਼ਪੁਰ ਪੁਲਿਸ ਵਲੋਂ ਸਤਲੁਜ ਦਰਿਆ ਕੋਲੋਂ ਹਜ਼ਾਰਾਂ ਲੀਟਰ ਲਾਹਣ ਬਰਾਮਦ ,
ਫਿਰੋਜ਼ਪੁਰ, 9 ਫਰਵਰੀ, 2024 (ਅਨੁਜ ਕੱਕੜ ਟੀਨੂੰ )
ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਕਮਲੇਵਾਲਾ ਵਿਖੇ ਸਤਲੁਜ ਦਰਿਆ ਦੇ ਕੰਢੇ ਏ.ਐਸ.ਆਈ ਗੁਰਨਾਮ ਸਿੰਘ ਦੀ ਅਗਵਾਈ ‘ਚ ਛਾਪੇਮਾਰੀ ਕਰਕੇ ਭਾਰੀ ਮਾਤਰਾ ‘ਚ ਲਾਹਣ ਬਰਾਮਦ ਕੀਤੀ, ਜਿਸ ਦੌਰਾਨ ਨਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀ ਪੁਲਿਸ ਨੂੰ ਦੇਖ ਕੇ ਉਥੋਂ ਫਰਾਰ ਹੋ ਗਏ।ਪੁਲਿਸ ਵਲੋਂ ਫਰਾਰ ਹੋਏ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਦੇ ਏ.ਐਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਤਲੁਜ ਦਰਿਆ ਦੇ ਕੰਢੇ ਕੁਝ ਅਣਪਛਾਤੇ ਵਿਅਕਤੀ ਨਾਜਾਇਜ਼ ਸ਼ਰਾਬ ਦੀ ਢੋਆ-ਢੁਆਈ ਕਰ ਰਹੇ ਹਨ, ਜਿਸ ‘ਤੇ ਪੁਲਸ ਪਾਰਟੀ ਤੁਰੰਤ ਉਨ੍ਹਾਂ ਵੱਲੋਂ ਦੱਸੇ ਗਏ ਸਥਾਨ ‘ਤੇ ਛਾਪੇਮਾਰੀ ਕੀਤੀ ਗਈ, ਜਿੱਥੇ ਪੁਲਸ ਨੇ ਐੱਸ. 7000 ਲੀਟਰ ਲਾਹਣ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲੀਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


