ਫਿਰੋਜ਼ਪੁਰ ਚ ਪੁਲਿਸ ਵਲੋਂ ਚੋਰ ਗਿਰੋਹ ਦਾ ਇਕ ਮੈਂਬਰ ਕੀਤਾ ਕਾਬੂ
- 119 Views
- kakkar.news
- February 12, 2024
- Crime Punjab
ਫਿਰੋਜ਼ਪੁਰ ਚ ਪੁਲਿਸ ਵਲੋਂ ਚੋਰ ਗਿਰੋਹ ਦਾ ਇਕ ਮੈਂਬਰ ਕੀਤਾ ਕਾਬੂ
ਫਿਰੋਜ਼ਪੁਰ, 12 ਫਰਵਰੀ 2024 (ਅਨੁਜ ਕੱਕੜ ਟੀਨੂੰ)
ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਦੇ ਏ.ਐਸ.ਆਈ. ਗੁਰਦੇਵ ਸਿੰਘ ਦੀ ਅਗਵਾਈ ਚ ਚੋਰ ਗਰੋਹ ਦੇ ਇੱਕ ਮੈਂਬਰ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਥਾਣਾ ਸਦਰ ਫ਼ਿਰੋਜ਼ਪੁਰ ਦੇ ਇਲਾਕੇ ‘ਚ ਗਸ਼ਤ ਕਰ ਰਹੀ ਸੀ ਤਾਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਸਮੇ | ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਆਕਾਸ਼ ਪੁੱਤਰ ਅਮਰ ਵਾਸੀ ਬਸਤੀ ਸ਼ੇਖਾਂ ਫ਼ਿਰੋਜ਼ਪੁਰ ਸ਼ਹਿਰ ਆਪਣੇ ਦੋਸਤਾਂ ਨਾਲ ਮਿਲ ਕੇ ਚੋਰੀ ਦੀਆਂ ਵਾਰਦਾਤਾਂ ਕਰਦਾ ਹੈ ਅਤੇ ਅੱਜ ਵੀ ਉਹ ਹੁਸੈਨੀਵਾਲਾ ਰੋਡ ਟੀ ਪੁਆਇੰਟ ‘ਤੇ ਖੜ੍ਹੇ ਗਾਹਕਾਂ ਨੂੰ ਚੋਰੀ ਦੇ ਸੋਨੇ ਦੇ ਗਹਿਣੇ ਵੇਚਣ ਦੀ ਉਡੀਕ ਕਰ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਪੁਲਸ ਪਾਰਟੀ ਨੇ ਤੁਰੰਤ ਉਕਤ ਜਗ੍ਹਾ ‘ਤੇ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।ਜਿਸ ਕਾਰਨ ਤਲਾਸ਼ੀ ਦੌਰਾਨ ਇੱਕ ਸੋਨੇ ਦੀ ਚੇਨ, ਇੱਕ ਸੋਨੇ ਦੀ ਮੁੰਦਰੀ ਅਤੇ ਇੱਕ ਜੋੜਾ ਸੋਨੇ ਦੀਆਂ ਵਾਲੀਆਂ, ਕੁੱਲ 35 ਗ੍ਰਾਮ ਦੇ ਕਰੀਬ ਚੋਰੀ ਦੇ ਸੋਨੇ ਦੇ ਗਹਿਣੇ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫੜੇ ਗਏ ਚੋਰ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿੱਚ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026