ਫ਼ਿਰੋਜ਼ਪੁਰ ਪੁਲਿਸ ਵਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
- 111 Views
- kakkar.news
- February 19, 2024
- Crime Punjab
ਫ਼ਿਰੋਜ਼ਪੁਰ ਪੁਲਿਸ ਵਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਫਿਰੋਜ਼ਪੁਰ 19 ਫਰਵਰੀ 2024 (ਅਨੁਜ ਕੱਕੜ ਟੀਨੂੰ)
ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਫ਼ਿਰੋਜ਼ਪੁਰ ਦੇ ਚੌਂਕ ਮੱਖੂ ਗੇਟ ਵਿਖੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਦੀ ਅਗਵਾਈ ‘ਚ ਛਾਪੇਮਾਰੀ ਕਰਕੇ ਭਾਰੀ ਮਾਤਰਾ ‘ਚ ਲਾਹਣ ਬਰਾਮਦ ਕੀਤੀ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੱਖੂ ਗੇਟ ਫਿਰੋਜ਼ਪੁਰ ਸਿਟੀ ਪਾਸ ਪੁੱਜੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸ਼ੇਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਝੁੱਗੇ ਨਿਹੰਗਾਂ ਵਾਲੇ ਸਤਲੁਜ ਦਰਿਆ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦਿ ਹੈ ਜੋ ਹੁਣ ਵੀ ਨਾਜਾਇਜ਼ ਸ਼ਰਾਬ ਲੈ ਕੇ ਆ ਰਿਹਾ ਹੈ ਜੇਕਰ ਹੁਣੇ ਨਾਕੇਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ । ਪੁਲਿਸ ਪਾਰਟੀ ਦੁਆਰਾ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਬਿਨਾ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੁਰਾਨ ਇਸ ਕੋਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਗਿਰਫ਼ਤਾਰ ਕਰ ਉਸ ਖਿਲਾਫ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐਕਸਾਈਜ਼ ਐਕਟ ਦੀਆਂ ਅਲੱਗ ਅਲੱਗ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ।

