8 ਮਹੀਨਿਆਂ ਤੋਂ ਬਿਨਾ ਤਨਖਾਹਾਂ ਤੋਂ ਕੰਮ ਕਰ ਰਹੇ SBSS ਯੂਨੀਵਰਸਿਟੀ ਦੇ ਸਟਾਫ ਨੇ ਕੀਤੀ ਕਲਮ ਛੋੜ ਹੜਤਾਲ
- 311 Views
- kakkar.news
- February 19, 2024
- Education Punjab
8 ਮਹੀਨਿਆਂ ਤੋਂ ਬਿਨਾ ਤਨਖਾਹਾਂ ਤੋਂ ਕੰਮ ਕਰ ਰਹੇ SBSS ਯੂਨੀਵਰਸਿਟੀ ਦੇ ਸਟਾਫ ਨੇ ਕੀਤੀ ਕਲਮ ਛੋੜ ਹੜਤਾਲ
ਫਿਰੋਜ਼ਪੁਰ, 19 ਫਰਵਰੀ, 2024 (ਅਨੁਜ ਕੱਕੜ ਟੀਨੂੰ )
ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਸਮੁੱਚੇ ਸਟਾਫ਼ ਨੇ ਪਿਛਲੇ 8 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਰਹਿਣ ਕਾਰਨ ਸਰਕਾਰ ਦੇ ਉਦਾਸੀਨ ਰਵੱਈਏ ਵਿਰੁੱਧ ਆਪਣਾ ਰੋਸ ਦਰਜ ਕਰਵਾਉਣ ਲਈ ਕਲਮ ਛੋੜ ਹੜਤਾਲ ਸ਼ੁਰੂ ਕੀਤੀ।
ਗੇਟ ਰੈਲੀ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਮੈਂਬਰਾਂ-ਡਾ.ਕੁਲਭੂਸ਼ਨ ਅਗਨੀਹੋਤਰੀ ਪ੍ਰਧਾਨ ECTA, ਗੁਰਪ੍ਰੀਤ ਸਿੰਘ ਪ੍ਰਧਾਨ SWA., ਡਾ.ਰਾਕੇਸ਼ ਕੁਮਾਰ ਜਨਰਲ ਸਕੱਤਰ ECTA, ਸਤਿੰਦਰ ਕੁਮਾਰ ਜਨਰਲ ਸਕੱਤਰ SWA ਨੇ ਸਰਕਾਰ ਨੂੰ ਕੋਸਦਿਆਂ ਕਿਹਾ ਕੇ ਟੀਚਰ ਸਟਾਫ ਜਿਨ੍ਹਾਂ ਨੂੰ ਨੇਸ਼ਨ ਬਿਲਡਰ ਵੀ ਕਿਹਾ ਜਾਂਦਾ ਹੈ ਅੱਜ ਓਹਨਾ ਦੀ ਹਾਲਤ ਬੱਧ ਤੋਂ ਬਦਤਰ ਹੋ ਰਹੀ ਹੈ ਓਹਨਾ ਦੱਸਿਆ ਕਿ ਪਿਛਲੇ 8 ਮਹੀਨਿਆਂ ਤੋਂ ਉਹਨਾਂ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ।
ਸਾਂਝੀ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੰਚਾਂ ਤੋਂ ਆਮ ਤੌਰ ‘ਤੇ ਇਹ ਕਿਹਾ ਜਾਂਦਾ ਹੈ ਕਿ “ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ, ਜੋ ਆਪਣੇ ਵਿਦਿਆਰਥੀਆਂ ਨੂੰ ਸਹੀ ਸਿੱਖਿਆ ਦੇ ਕੇ ਦੇਸ਼ ਨੂੰ ਠੋਸ ਅਤੇ ਮਜ਼ਬੂਤ ਬਣਾਉਂਦੇ ਹਨ” ਪਰ ਕੋਈ ਵੀ ਉਨ੍ਹਾਂ ਦੀ ਦੁਰਦਸ਼ਾ ਦਾ ਅੰਦਾਜ਼ਾ ਓਦੋ ਲਗਾ ਸਕਦਾ ਹੈ। ਜੇਕਰ ਉਹ ਪਿਛਲੇ 8 ਮਹੀਨਿਆਂ ਤੋਂ ਬਿਨਾਂ ਤਨਖਾਹ ਦੇ ਰਿਹਾ ਹੋਵੇ ।
ਉਨ੍ਹਾਂ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਤਨਖਾਹਾਂ ਜਲਦੀ ਤੋਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਅਤੇ ਮਾਸਿਕ ਆਧਾਰ ‘ਤੇ ਵੀ ਰੈਗੂਲਰ ਨਾ ਕੀਤਾ ਗਿਆ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।
ਉਨ੍ਹਾਂ ਸਰਕਾਰ ਤੋਂ ਯੂਨੀਵਰਸਿਟੀ ਨੂੰ ਤੁਰੰਤ ਗ੍ਰਾਂਟ ਜਾਰੀ ਕਰਨ ਦੇ ਨਾਲ-ਨਾਲ ਰੋਜ਼ਾਨਾ ਦੇ ਕੰਮਕਾਜ ਚਲਾਉਣ ਲਈ ਰੈਗੂਲਰ ਵੀਸੀ ਨਿਯੁਕਤ ਕਰਨ ਦੀ ਵੀ ਮੰਗ ਕੀਤੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024