Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 11 ਮਾਰਚ 2024 ਤੋਂ ਸ਼ੁਰੂ- ਹਾਂਡਾ
- 93 Views
- kakkar.news
- February 26, 2024
- Punjab
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 11 ਮਾਰਚ 2024 ਤੋਂ ਸ਼ੁਰੂ- ਹਾਂਡਾ
ਫਿਰੋਜ਼ਪੁਰ, 26 ਫਰਵਰੀ 2024 (ਅਨੁਜ ਕੱਕੜ ਟੀਨੂੰ)
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ /ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੋ ਹਫਤਿਆਂ ਦੀ ਡੇਅਰੀ ਸਿਖਲਾਈ ਦਾ ਚੌਥਾ ਬੈਚ 11 ਮਾਰਚ 2024 ਤੋਂ ਡੇਅਰੀ ਸਿਖਲਾਈ ਕੇਂਦਰ, ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪਰ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਦੋ ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਫਿਰੋਜ਼ਪਰ ਨਾਲ ਸਬੰਧਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋਂ- ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਸਿਖਲਾਈ ਕਰਨ ਉਪਰੰਤ ਸਿਖਿਆਰਥੀਆਂ ਦੀ ਫੀਸ ਵੀ ਉਨ੍ਹਾਂ ਦੇ ਖਾਤੇ ਵਿੱਚ ਵਾਪਸ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ -2 ਸ਼੍ਰੀ ਰਮਨਦੀਪ ਕੁਮਾਰ ਨਾਲ ਮੋ. ਨੰ. 84274-89697 ‘ਤੇ ਸੰਪਰਕ ਕਰ ਸਕਦੇ ਹਨ।
Categories

Recent Posts

