Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਰਕਾਰੀ ਬਹੁਤਕਨੀਕੀ ਕਾਲਜ ਨੇ ਰਾਜ ਪੱਧਰੀ ਯੂਥ ਫੈਸਟੀਵਲ ਵਿਚ ਮਾਰੀਆਂ ਮੱਲਾਂ
- 87 Views
- kakkar.news
- February 26, 2024
- Punjab
ਸਰਕਾਰੀ ਬਹੁਤਕਨੀਕੀ ਕਾਲਜ ਨੇ ਰਾਜ ਪੱਧਰੀ ਯੂਥ ਫੈਸਟੀਵਲ ਵਿਚ ਮਾਰੀਆਂ ਮੱਲਾਂ
ਫਿਰੋਜ਼ਪੁਰ, 26 ਫਰਵਰੀ 2024 (ਅਨੁਜ ਕੱਕੜ ਟੀਨੂੰ)
ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਮਿਤੀ 21 ਫਰਵਰੀ ਤੋਂ 23 ਫਰਵਰੀ 2024 ਤੱਕ ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵਿਖੇ ਹੋਏ ਰਾਜ ਪੱਧਰੀ ਅੰਤਰ ਬਹੁਤਕਨੀਕੀ ਯੁਵਕ ਮੇਲੇ ਵਿਚ ਭੰਗੜੇ ਦੇ ਮੁਕਾਬਲਿਆਂ ਵਿਚੋਂ ਪੰਜਾਬ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਲੋ ਡਾਂਸ ਵਿਚ ਕਾਉਂਸੁਲੇਸ਼ਨ ਇਨਾਮ ਪ੍ਰਾਪਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਸ੍ਰੀ ਜਤਿੰਦਰਪਾਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਤਕਨੀਕੀ ਸਿੱਖਿਆ ਦੀ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੇਲਿਆਂ ਵਿਚ ਭਾਗ ਲੈਣ ਨਾਲ ਜਿੱਥੇ ਵਿਦਿਆਰਥੀ ਆਪਣੇ ਸਭਿਆਚਾਰ ਨਾਲ ਜੁੜਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਵ ਪੱਖੀ ਪ੍ਰਤਿਭਾ ਵਿਚ ਵੀ ਨਿਖਾਰ ਆਉਂਦਾ ਹੈ। ਇਸ ਪ੍ਰਾਪਤੀ ਲਈ ਪ੍ਰਿੰਸੀਪਲ ਵੱਲੋਂ ਸਮੂਹ ਟੀਮ ਇੰਚਾਰਜ ਅਤੇ ਸਾਰੇ ਵਿਦਿਆਰਥੀਆਂ ਦੇ ਸਹਿਯੋਗ ਦਾ ਧੰਨਵਾਦ ਕੀਤਾ। ਇਸ ਸਮੇਂ ਸ੍ਰੀਮਤੀ ਜਸਵਿੰਦਰ ਕੌਰ ਮੁਖੀ ਵਿਭਾਗ, ਸ੍ਰੀ ਰਮਨਜੀਤ ਸਿੰਘ ਲੈਕਚਰਾਰ, ਸ੍ਰੀ ਅਰੁਣ ਕੁਮਾਰ ਲੈਕਚਰਾਰ, ਸ੍ਰੀਮਤੀ ਜਸਵਿੰਦਰ ਕੌਰ ਲੈਕਚਰਾਰ ਅਤੇ ਸ੍ਰੀ ਨਵਜੀਵਨ ਸਿੰਘ ਲੈਕਚਰਾਰ ਵਲੋਂ ਵੀ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਜੇਤੂ ਵਿਦਿਆਰਥੀਆਂ ਨੇ ਇਸ ਪ੍ਰਾਪਤੀ ਲਈ ਸਮੂਹ ਸਟਾਫ ਅਤੇ ਪ੍ਰਿੰਸੀਪਲ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
Categories

Recent Posts

