Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਵੱਖ-ਵੱਖ ਬਲਾਕਾਂ ਵਿਖੇ ਸਨਾਖਤੀ ਕੈਂਪ 5 ਮਾਰਚ ਤੋਂ 7 ਮਾਰਚ ਤੱਕ
- 102 Views
- kakkar.news
- February 27, 2024
- Punjab
ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਵੱਖ-ਵੱਖ ਬਲਾਕਾਂ ਵਿਖੇ ਸਨਾਖਤੀ ਕੈਂਪ 5 ਮਾਰਚ ਤੋਂ 7 ਮਾਰਚ ਤੱਕ
ਫਾਜਿ਼ਲਕਾ, 27 ਫਰਵਰੀ 2024 (ਸਿਟੀਜ਼ਨਜ਼ ਵੋਇਸ)
ਦਿਵਿਆਂਗਜਨ ਬਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਅਲੀਮਕੋ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਖੇ 5 ਮਾਰਚ ਤੋਂ 7 ਮਾਰਚ ਤੱਕ ਵਿਸੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਬਣਾਊਟੀ ਅੰਗਾਂ ਦਾ ਨਾਪ ਲਿਆ ਜਾਵੇਗਾ। ਇਹ ਜਾਣਕਾਰੀ ਸਿਖਿਆ ਵਿਭਾਗ ਦੇ ਉਪ ਜ਼ਿਲ੍ਹਾ ਸਿਖਿਆ ਅਫਸਰ ਮੈਡਮ ਅੰਜੂ ਸੇਠੀ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਦਿਵਿਆਂਗਜਨ ਆਪਣੇ ਲੋੜੀਂਦੇ ਦਸਤਾਵੇਜ਼ ਜਿਸ ਵਿਚ ਅਪੰਗਤਾ ਦਾ ਯੁਡੀਆਈਡੀ ਕਾਰਡ, ਖੁਦ ਜਾਂ ਮਾਪਿਆਂ ਦੀ ਆਮਦਨ ਦਾ ਸਰਟੀਫਿਕੇਟ, ਇਕ ਫੋਟੋ, ਅਧਾਰ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ। ਇਹ ਕੈਂਪ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗੇਗਾ। ਉਨ੍ਹਾਂ ਕਿਹਾ ਕਿ 5 ਮਾਰਚ ਨੂੰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਅਬੋਹਰ ਵਿਖੇ ਇਹ ਕੈਂਪ ਲਗੇਗਾ ਜਿਸ ਵਿਚ ਬਲਾਕ ਅਬੋਹਰ-1 ਤੇ 2 ਅਤੇ ਖੂਈਆਂ ਸਰਵਰ ਨਾਲ ਸਬੰਧਤ ਦਿਵਿਆਂਗਜਨ ਸ਼ਮੂਲੀਅਤ ਕਰ ਸਕਣਗੇ। 6 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਾਬਾਦ ਵਿਖੇ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਬਲਾਕ ਜਲਾਲਾਬਾਦ 1 ਤੇ 2 ਅਤੇ ਗੁਰੂਹਰਸਹਾਏ 3 (ਜਲਾਲਾਬਾਦ) ਦੇ ਦਿਵਿਆਂਗਜਨ ਸ਼ਾਮਲ ਹੋ ਸਕਣਗੇ। ਇਸੇ ਤਰ੍ਹਾਂ 7 ਮਾਰਚ ਨੂੰ ਸਥਾਨਕ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਜਿਸ ਵਿਚ ਬਲਾਕ ਫਾਜਿਲ਼ਕਾ 1 ਤੇ ਫਾਜ਼ਿਲਕਾ 2 ਨਾਲ ਸਬੰਧਤ ਦਿਵਿਆਂਗਜਨ ਸ਼ਮੂਲੀਅਤ ਕਰਕੇ ਇਸ ਕੈਂਪ ਦਾ ਫਾਇਦਾ ਲੈ ਸਕਦੇ ਹਨ।
ਉਨ੍ਹਾਂ ਅਪੀਲ ਕੀਤੀ ਹੈ ਕਿ ਜਿ਼ਲ੍ਹੇ ਦੇ ਵਿਦਿਆਂਗਜਨ ਉਕਤ ਕੈਂਪਾਂ ਦਾ ਲਾਹਾ ਲੈਣ ਅਤੇ ਆਪਣੀ ਅਸੈਸਮੈਂਟ ਉਕਤ ਕੈਂਪ ਵਿਚ ਆ ਕੇ ਕਰਵਾਉਣ ਤਾਂ ਜ਼ੋ ਉਨ੍ਹਾਂ ਦੇ ਨਾਪ ਅਨੁਸਾਰ ਬਣਾਉਟੀ ਅੰਗ ਤਿਆਰ ਕਰਕੇ ਅਲਿਮਕੋ ਵੱਲੋਂ ਉਨ੍ਹਾਂ ਨੂੰ ਮੁਹਈਆ ਕਰਵਾਏ ਜਾ ਸਕਨ। ਇਸ ਲਈ ਦਿਵਿਆਂਗਜਨ ਜ਼ੋ ਬਣਾਉਟੀ ਅੰਗ ਮੁਫ਼ਤ ਲਗਵਾਉਣਾ ਚਾਹੁੰਦੇ ਹਨ ਉਹ ਉਕਤ ਮਿਤੀਆਂ ਨੂੰ ਸਨਾਖ਼ਤ ਲਈ ਲਗਾਏ ਜਾਣ ਵਾਲੇ ਕੈਂਪ ਵਿਚ ਪਹੁੰਚਣ।

Categories

Recent Posts

- October 15, 2025